ਰੰਧਾਵਾ ਦਾ ਸੁਖਬੀਰ ''ਤੇ ਵੱਡਾ ਹਮਲਾ, ਕਿਹਾ-ਲਾਲ ਡਾਇਰੀ ਤੋਂ ਨਹੀਂ ਘਬਰਾਉਂਦਾ, ਅਧਿਕਾਰੀਆਂ ਨੂੰ ਧਮਕੀਆਂ ਦੇਣਾ ਕਰਨ ਬੰਦ

Wednesday, Jan 26, 2022 - 11:34 AM (IST)

ਰੰਧਾਵਾ ਦਾ ਸੁਖਬੀਰ ''ਤੇ ਵੱਡਾ ਹਮਲਾ, ਕਿਹਾ-ਲਾਲ ਡਾਇਰੀ ਤੋਂ ਨਹੀਂ ਘਬਰਾਉਂਦਾ, ਅਧਿਕਾਰੀਆਂ ਨੂੰ ਧਮਕੀਆਂ ਦੇਣਾ ਕਰਨ ਬੰਦ

ਜਲੰਧਰ (ਧਵਨ)- ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਿੱਧਾ ਸਿਆਸੀ ਹਮਲਾ ਬੋਲਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਲਾਲ ਡਾਇਰੀ ਤੋਂ ਉਹ ਘਬਰਾਉਣ ਵਾਲੇ ਨਹੀਂ ਹਨ। ਬੀਤੇ ਦਿਨ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਪੰਜਾਬ ਦੇ ਅਧਿਕਾਰੀਆਂ ਨੂੰ ਧਮਕੀਆਂ ਦੇਣਾ ਬੰਦ ਕਰਨਾ ਚਾਹੀਦਾ ਹੈ। ਰੰਧਾਵਾ, ਜਿਨ੍ਹਾਂ ਦੇ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਸਨ, ਨੇ ਕਿਹਾ ਕਿ ਸੁਖਬੀਰ ਨੇ ਪੁਲਸ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਹਨ ਕਿ ਉਨ੍ਹਾਂ ਦਾ ਨਾਂ ਲਾਲ ਡਾਇਰੀ ’ਚ ਨੋਟ ਕਰ ਲਿਆ ਗਿਆ ਹੈ।

ਉਨ੍ਹਾਂ ਸੁਖਬੀਰ ਬਾਦਲ ਨੂੰ ਕਿਹਾ ਕਿ ਜੇਕਰ ਉਹ ਆਪਣੀ ਲਾਲ ਡਾਇਰੀ ’ਚ ਕਿਸੇ ਦਾ ਨਾਂ ਨੋਟ ਕਰਨਾ ਚਾਹੁੰਦੇ ਹਨ ਤਾਂ ਸਭ ਤੋਂ ਪਹਿਲੇ ਨੰਬਰ ’ਤੇ ਉਨ੍ਹਾਂ ਦਾ ਨਾਂ ਨੋਟ ਕਰ ਲੈਣ। ਉਹ ਅਜਿਹੀਆਂ ਫੋਕੀਆਂ ਧਮਕੀਆਂ ਤੋਂ ਘਬਰਾਉਂਦੇ ਨਹੀਂ ਹਨ। ਉਹ ਸਵ. ਸੰਤੋਖ ਸਿੰਘ ਰੰਧਾਵਾ ਦੇ ਪੁੱਤਰ ਹਨ, ਜਿਨ੍ਹਾਂ ਨੇ ਅੱਤਵਾਦ ਦੇ ਖ਼ਿਲਾਫ਼ ਲੋਹਾ ਲਿਆ ਸੀ। ਰੰਧਾਵਾ ਨੇ ਕਿਹਾ ਕਿ 2012-13 ’ਚ ਉਨ੍ਹਾਂ ਨੇ ਬਿਕਰਮ ਮਜੀਠੀਆ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਅਕਾਲੀ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ, ਜਦਕਿ ਉਨ੍ਹਾਂ ਦਾ ਪਰਿਵਾਰ ਹਿਟ ਲਿਸਟ ’ਤੇ ਸੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਉਹ ਹਾਈ ਕੋਰਟ ਗਏ ਸਨ ਅਤੇ ਉੱਥੋਂ ਉਨ੍ਹਾਂ ਨੂੰ ਸਰਕਾਰ ਦੇ ਨਾਂ ’ਤੇ ਦਿਸ਼ਾ-ਨਿਰਦੇਸ਼ ਵੀ ਮਿਲੇ ਸਨ ਪਰ ਉਸ ਦੇ ਬਾਵਜੂਦ ਅਕਾਲੀ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਬਹਾਲ ਨਹੀਂ ਕੀਤਾ ਸੀ। ਰੰਧਾਵਾ ਨੇ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਸ਼ੁਰੂ ਤੋਂ ਹੀ ਲੜਦੇ ਆ ਰਹੇ ਹਨ। ਅੱਗੇ ਵੀ ਉਨ੍ਹਾਂ ਦੀ ਲੜਾਈ ਇੰਝ ਹੀ ਜਾਰੀ ਰਹੇਗੀ।

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ (ਤਸਵੀਰਾਂ)

ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕੇਸ ਨੂੰ ਸਹੀ ਠਹਿਰਾਉਣ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਭਗਵੰਤ ਮਾਨ ਕਹਿ ਰਹੇ ਸਨ ਕਿ ਸਰਕਾਰ ਦਾ ਕੇਸ ਕਮਜ਼ੋਰ ਹੈ ਪਰ ਹਾਈ ਕੋਰਟ ਨੇ ਕਹਿ ਦਿੱਤਾ ਹੈ ਕਿ ਕੇਸ ਸਹੀ ਹੈ। ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ਼ ਵੀ ਈ. ਡੀ. ਦੇ ਕੋਲ ਪੁਰਾਣਾ ਕੇਸ ਚੱਲ ਰਿਹਾ ਸੀ ਪਰ ਉਨ੍ਹਾਂ ਦੀ ਹਿਫਾਜ਼ਤ ਪਰਨੀਤ ਕੌਰ ਕਰਦੀ ਰਹੀ। 

ਉਨ੍ਹਾਂ ਕਿਹਾ ਕਿ ਈ. ਡੀ. ਨੇ ਭਾਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ’ਤੇ ਛਾਪਾ ਮਾਰਿਆ ਹੈ ਪਰ ਉਸ ’ਚ ਚੰਨੀ ਦਾ ਕੋਈ ਹੱਥ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਨੀ ਦੀ ਕੋਈ ਸ਼ਮੂਲੀਅਤ ਹੈ ਤਾਂ ਈ. ਡੀ. ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇ। ਸਪੱਸ਼ਟ ਹੈ ਕਿ ਚੰਨੀ ਦੀ ਰਿਹਾਇਸ਼ ਤੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ਦੇ ਖਿਲਾਫ ਪਾਕਿਸਤਾਨ ਦਾ ਮਾਮਲਾ ਚੁੱਕੇ ਜਾਣ ’ਤੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਨਾਲ ਤਾਂ ਕੈਪਟਨ ਦੇ ਵੀ ਰਿਸ਼ਤੇ ਰਹੇ ਹਨ। ਉਨ੍ਹਾਂਨੇ ਕਿਹਾ ਕਿ ਉਨ੍ਹਾਂ ਦਾ ਮੁੰਹ ਨਹੀਂ ਖੁਲਾਇਆ ਜਾਵੇ ਤਾਂ ਹੀ ਬਿਹਤਰ ਹੋਵੇਗਾ।

ਸਿੱਧੂ ਨਾਲ ਕੋਈ ਮੱਤਭੇਦ ਨਹੀਂ, ਕਾਂਗਰਸ ਦਾ ਮਾਡਲ ਸਭ ਤੋਂ ਉੱਪਰ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਕੋਈ ਮੱਤਭੇਦ ਨਹੀਂ ਹੈ, ਸਗੋਂ ਉਹ ਤਾਂ ਕਾਂਗਰਸ ਦੇ ਮਾਡਲ ਨੂੰ ਸਭ ਤੋਂ ਉੱਪਰ ਮੰਨਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਜੋ ਚੋਣ ਐਲਾਨ ਪੱਤਰ ਜਾਰੀ ਹੋਵੇਗਾ, ਉਹ ਹੀ ਕਾਂਗਰਸ ਦਾ ਮਾਡਲ ਕਹਾਏਗਾ। ਉਨ੍ਹਾਂ ਕਿਹਾ ਕਿ ਕਿਸੇ ਦੇ ਵੀ ਵਿਅਕਤੀਗਤ ਮਾਡਲ ਨੂੰ ਉਹ ਮਾਨਤਾ ਨਹੀਂ ਦਿੰਦੇ ਹਨ। ਹਮੇਸ਼ਾ ਪਾਰਟੀ ਸਭ ਤੋਂ ਉੱਪਰ ਹੁੰਦੀ ਹੈ।

ਇਹ ਵੀ ਪੜ੍ਹੋ: ਜਲੰਧਰ ਪੁੱਜੇ ਭਗਵੰਤ ਮਾਨ ਦਾ ਵੱਡਾ ਦਾਅਵਾ, ਕਿਹਾ-‘ਆਪ’ ਵੱਡੇ ਬਹੁਮਤ ਨਾਲ ਜਿੱਤ ਕਰੇਗੀ ਦਰਜ

ਚੋਣ ਜ਼ਾਬਤਾ ਲਾਗੂ, ਚੋਣ ਕਮਿਸ਼ਨ ਦੇ ਅਧੀਨ ਪੁਲਸ ਕੰਮ ਕਰ ਰਹੀ
ਗ੍ਰਹਿ ਮੰਤਰੀ ਰੰਧਾਵਾ ਨੇ ਕਿਹਾ ਕਿ ਸੂਬਾ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਵੇਖਦੇ ਹੋਏ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਅਜਿਹੀ ਸਥਿਤੀ ’ਚ ਸੂਬਾ ਪੁਲਸ ਵੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਚ ਕੰਮ ਕਰ ਰਹੀ ਹੈ। ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ ਕੰਮ ਪੁਲਸ ਨੂੰ ਕਰਨਾ ਹੈ।

ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਵੱਡਾ ਹਮਲਾ, ਕਿਹਾ- ‘ਆਪ’ ਦਾ ਬੁਲਬੁਲਾ 2017 ਵਾਂਗ ਜਲਦ ਫਟੇਗਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News