ਸੁਖਜਿੰਦਰ ਰੰਧਾਵਾ ਨੇ ਹੁਸੈਨੀਵਾਲਾ ਪਹੁੰਚ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਸਾਥੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ

Tuesday, Mar 23, 2021 - 03:09 PM (IST)

ਸੁਖਜਿੰਦਰ ਰੰਧਾਵਾ ਨੇ ਹੁਸੈਨੀਵਾਲਾ ਪਹੁੰਚ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਸਾਥੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ

ਫਿਰੋਜ਼ਪੁਰ (ਕੁਮਾਰ): ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਤੇ ਅੱਜ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ, ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਦਿਹਾਤੀ ਹਲਕੇ ਦੀ ਵਿਧਾਇਕਾ ਮੈਡਮ ਸਤਿਕਰ ਕੌਰ ਅਤੇ ਲਾਡੀ ਗਹਿਰੀ ਅਤੇ ਪੰਜਾਬ ਰਾਜ ਸੂਚਨਾ ਦੇ ਚੇਅਰਮੈਨ ਹਨੂਮੀਤ ਸਿੰਘ ਹੀਰਾ ਸੋਢੀ, ਐਚ.ਐਸ. ਬਿੱਟੂ ਸਾਂਘਾ ਆਦਿ ਨੇ ਹੁਸੈਨੀਵਾਲਾ ਭਾਰਤ-ਪਾਕਿ ਸਰਹੱਦ ਤੇ ਸਥਿਤ ਸ਼ਹੀਦਾਂ ਦੇ ਸਮਾਰਕਾਂ ਤੇ ਜਾ ਕੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਬੀ.ਕੇ. ਦੱਤ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੰਜਾਬ ਮਾਤਾ ਦੀ ਸਮਾਧ ਨੂੰ ਮੱਥਾ ਟੇਕਿਆ।

ਇਸ ਮੌਕੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸਰਦਾਰ ਹਰਦਿਆਲ ਸਿੰਘ ਮਾਨ, ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਐਸ.ਡੀ.ਐਮ. ਅਮਿਤ ਕੁਮਾਰ ਗੁਪਤਾ, ਐਡਵੋਕੇਟ ਗੁਲਸ਼ਨ ਮੌਂਗਾ ਅਤੇ ਨਸੀਬ ਸਿੰਘ ਸੰਧੂ ਵੀ ਮੌਜੂਦ ਸਨ।ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਰਮਿੰਦਰ ਸਿੰਘ ਪਿੰਕੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅੱਜ ਅਸੀਂ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਸਦਕਾ ਆਜ਼ਾਦੀ ਦਾ ਆਨੰਦ ਲੈ ਰਹੇ ਹਾਂ।ਉਨ੍ਹਾਂ ਕਿਹਾ ਕਿ ਦੇਸ਼ ਨੂੰ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦ ਕਰਾਉਣ ਲਈ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਹੱਸਦੇ ਹੱਸਦੇ ਫਾਂਸੀ ਤੇ ਚੜ੍ਹ ਗਏ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਉਨ੍ਹਾਂ ਵੱਲੋਂ ਦਿਖਾਏ ਮਾਰਗ 'ਤੇ ਚੱਲਣਾ ਹੈ ਅਤੇ ਆਜ਼ਾਦੀ ਅਤੇ ਦੇਸ਼ ਦੀ ਰੱਖਿਆ ਕਰਨੀ ਹੈ।

PunjabKesari

ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਦਿਖਾਏ ਮਾਰਗ' ਤੇ ਚੱਲਣ ਲਈ ਅਪੀਲ ਕੀਤੀ। ਇਸ ਮੌਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ।  ਇਸ ਵਾਰ ਕੋਵਿਡ ਕਾਰਨ ਪਹਿਲਾਂ ਵਾਂਗ ਸ਼ਹੀਦਾਂ ਦੀਆਂ ਯਾਦਗਾਰਾਂ 'ਤੇ ਪਹਿਲਾਂ ਦੀ ਤਰ੍ਹਾਂ  ਕਾਨਫਰੰਸ ਦਾ ਆਯੋਜਨ ਨਹੀਂ ਕੀਤਾ ਜਾ ਸਕਿਆ, ਪਰ ਫਿਰ ਵੀ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਆਏ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮਾਰਕਾਂ ਤੇ ਮੱਥਾ ਟੇਕਿਆ ਦਾ ਦੌਰਾ ਕੀਤਾ।


author

Shyna

Content Editor

Related News