ਸਾਬਕਾ ਉਪ ਮੁੱਖ ਮੰਤਰੀ ਸੁੱਖੀ ਰੰਧਾਵਾ, ਸਿੰਗਲਾ ਸਣੇ ਕਈ ਵਿਧਾਇਕਾਂ ਤੇ ਕਾਂਗਰਸੀਆਂ ਦੀ ਜਾਨ ਨੂੰ ਖ਼ਤਰਾ

08/21/2022 6:30:37 PM

ਚੰਡੀਗੜ੍ਹ (ਰਮਨਜੀਤ ਸਿੰਘ) : ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਰਿਪੋਰਟ ਭੇਜ ਕੇ ਪੰਜਾਬ ਦੇ ਕਈ ਕਾਂਗਰਸੀ ਆਗੂਆਂ ਦੀ ਜਾਨ ਨੂੰ ਖਤਰੇ ਦੀ ਜਾਣਕਾਰੀ ਦਿੱਤੀ ਹੈ। ਕੇਂਦਰੀ ਏਜੰਸੀ ਵਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ ਵੀ ਆਪਣੇ ਪੱਧਰ ’ਤੇ ਸਬੰਧਤ ਕਾਂਗਰਸੀ ਆਗੂਆਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਚ ਸੱਤਾ ਤਬਦੀਲੀ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਕਈ ਵੀ. ਵੀ. ਆਈ. ਪੀਜ਼ ਦੀ ਸੁਰੱਖਿਆ ਦਾ ਜਾਇਜ਼ਾ ਲੈਂਦੇ ਹੋਏ ਹਜ਼ਾਰਾਂ ਪੁਲਸ ਮੁਲਾਜ਼ਮਾਂ ਨੂੰ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ ਪੁਲਸ ਦੇ ਰੋਜ਼ਾਨਾ ਦੇ ਕੰਮ ਵਿਚ ਲਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਐੱਸ. ਸੀ. ਭਾਈਚਾਰੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਇਸ ਦੌਰਾਨ ਕੁਝ ਆਗੂਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਕਰ ਕੇ ਪੰਜਾਬ ਸਰਕਾਰ ਨੂੰ ਆਪਣੀ ਜਾਨ-ਮਾਲ ਦੀ ਸੁਰੱਖਿਆ ਲਈ ਨਿਰਦੇਸ਼ ਦੇਣ ਦੀ ਗੁਹਾਰ ਲਾਈ ਸੀ। ਮਾਮਲਾ ਹਾਲੇ ਵਿਚਾਰ ਅਧੀਨ ਹੈ। ਪਤਾ ਲੱਗਾ ਹੈ ਕਿ ਪੰਜਾਬ ਪੁਲਸ ਨੂੰ ਕੇਂਦਰ ਸਰਕਾਰ ਦੀਆਂ ਖੁਫੀਆ ਏਜੰਸੀਆਂ ਵਲੋਂ ਸੂਚਿਤ ਕੀਤਾ ਗਿਆ ਹੈ ਕਿ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪੰਜਾਬ ਦੇ ਇੱਕ ਦਰਜਨ ਤੋਂ ਵੱਧ ਕਾਂਗਰਸੀ ਆਗੂਆਂ ਦੀ ਜਾਨ ਨੂੰ ਖਤਰਾ ਹੈ, ਜਿਸ ਕਾਰਣ ਉਨ੍ਹਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਕੇਂਦਰ ਸਰਕਾਰ ਵਲੋਂ ਭੇਜੀ ਗਈ ਸੂਚੀ ਵਿਚ ਕਈ ਕਾਂਗਰਸੀ ਆਗੂਆਂ ਦੇ ਨਾਮ ਸ਼ਾਮਿਲ ਹਨ। ਇਨ੍ਹਾਂ ਵਿਚ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਜੇਇੰਦਰ ਸਿੰਗਲਾ ਦੇ ਨਾਂ ਪ੍ਰਮੁਖ ਹਨ। ਯਾਦ ਰਹੇ ਕਿ ਸੱਤਾ ਤਬਦੀਲੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਈ ਲੋਕਾਂ ਤੋਂ ਸੁਰੱਖਿਆ ਵਾਪਿਸ ਲੈ ਲਈ ਗਈ ਸੀ । ਇਸ ਦੌਰਾਨ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਰਣ ਸਰਕਾਰ ਦਾ ਇਹ ਫੈਸਲਾ ਵਿਵਾਦਾਂ ਵਿਚ ਘਿਰ ਗਿਆ ਸੀ।

ਇਹ ਵੀ ਪੜ੍ਹੋ : ਨਸ਼ੇ ਦਾ ਦਿਲ ਕੰਬਾਊ ਮੰਜ਼ਰ, ਪਹਿਲਾਂ ਵੱਡੇ ਤੇ ਹੁਣ ਛੋਟੇ ਭਰਾ ਦੀ ਓਵਰਡੋਜ਼ ਨਾਲ ਮੌਤ, ਘਰ ਦਾ ਆਖਰੀ ਚਿਰਾਗ ਵੀ ਬੁਝਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News