ਹਲਕੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ : ਵਿਧਾਇਕ

Monday, Jan 29, 2018 - 03:13 PM (IST)


ਧਰਮਕੋਟ (ਸਤੀਸ਼) - ਧਰਮਕੋਟ ਹਲਕੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਹਲਕੇ ਨੂੰ ਵਿਕਾਸ ਪੱਖੋਂ ਬੁਲੰਦੀਆਂ 'ਤੇ ਪਹੁੰਚਾਇਆ ਜਾਵੇਗਾ। ਸੁਖਜੀਤ ਸਿੰਘ ਲੋਹਗੜ੍ਹ ਹਲਕਾ ਵਿਧਾਇਕ ਧਰਮਕੋਟ ਨੇ ਕਿਹਾ ਕਿ ਧਰਮਕੋਟ ਨਗਰ ਕੌਂਸਲ ਅਤੇ ਫਤਿਹਗੜ੍ਹ ਪੰਜਤੂਰ ਨਗਰ ਕੌਂਸਲ ਲਈ ਵਿਕਾਸ ਕੰਮਾਂ ਵਾਸਤੇ ਪੰਜਾਬ ਸਰਕਾਰ ਤੋਂ 6 ਕਰੋੜ ਦੀ ਰਾਸ਼ੀ ਲਿਆਂਦੀ ਗਈ ਹੈ, ਜਿਸ ਨਾਲ ਆਉਣ ਵਾਲੇ ਦਿਨਾਂ 'ਚ ਇਨ੍ਹਾਂ ਦੋਵਾਂ ਨਗਰਾਂ ਦੇ ਵਿਕਾਸ ਕੰਮਾਂ ਨੂੰ ਵੱਡੇ ਪੱਧਰ 'ਤੇ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਛੇਤੀ ਹੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਤੇ ਸ਼ਹਿਰ ਨਿਵਾਸੀਆਂ ਨੂੰ ਅਤਿ ਆਧੁਨਿਕ ਪਾਰਕ ਅਤੇ ਨੌਜਵਾਨਾਂ ਨੂੰ ਉੱਚ ਦਰਜੇ ਦਾ ਖੇਡ ਸਟੇਡੀਅਮ ਮੁਹੱਈਆ ਕਰਵਾਉਣ ਲਈ ਯੋਜਨਾ ਉਲੀਕੀ ਜਾ ਰਹੀ ਹੈ।  ਇਸ ਮੌਕੇ ਉਨ੍ਹਾਂ ਨਾਲ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ, ਮੇਹਰ ਸਿੰਘ ਰਾਏ ਸਾਬਕਾ ਕੌਂਸਲਰ, ਸੰਦੀਪ ਸੰਧੂ, ਗੁਰਪ੍ਰੀਤ ਸਿੰਘ ਗੋਪੀ ਕਿਸ਼ਨਪੁਰਾ, ਪਿੰਦਰ ਚਾਹਲ ਤੋਂ ਇਲਾਵਾ ਹੋਰ ਹਾਜ਼ਰ ਸਨ।


Related News