ਸੁਖਮੀਤ ਡਿਪਟੀ ਕਤਲ ਕੇਸ ਮੁੜ ਚਰਚਾ ''ਚ, ਮੁਲਜ਼ਮ ਦਲਬੀਰ ਸਿੰਘ ਗ੍ਰਿਫ਼ਤਾਰ, ਵੱਡੇ ਖ਼ੁਲਾਸੇ ਹੋਣ ਦੀ ਉਮੀਦ

09/13/2023 11:00:11 AM

ਜਲੰਧਰ (ਮਹੇਸ਼)–ਜੂਨ 2021 ਵਿਚ ਦਿਨ-ਦਿਹਾੜੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ ਨੂੰ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਨੰਬਰ 2 ਵਿਚ ਦਰਜ ਕੀਤੀ ਗਈ ਐੱਫ਼. ਆਈ. ਆਰ. ਨੰਬਰ 73 ਵਿਚ ਨਾਮਜ਼ਦ ਕੀਤੇ ਮੁਲਜ਼ਮ ਦਲਬੀਰ ਸਿੰਘ ਬੀਰਾ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਮਕਾਨ ਨੰਬਰ 22 ਜੀ. ਐੱਮ. ਐਨਕਲੇਵ ਜਲੰਧਰ ਨੂੰ ਥਾਣਾ ਨੰਬਰ 2 ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ।

ਐੱਸ .ਐੱਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਬੀਰਾ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਉਸ ਕੋਲੋਂ ਸੁਖਮੀਤ ਡਿਪਟੀ ਕਤਲ ਕੇਸ ਵਿਚ ਫ਼ਰਾਰ ਚੱਲ ਰਹੇ ਮੁਲਜ਼ਮਾਂ ਨਰਿੰਦਰ ਲੱਲੀ, ਪੁਨੀਤ ਸ਼ਰਮਾ ਅਤੇ ਗੌਰਵ ਪਟਿਆਲ ਉਰਫ਼ ਲੱਕੀ ਬਾਰੇ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਤਲ ਕੇਸ ਦੇ 2 ਮੁਲਜ਼ਮ ਕੌਸ਼ਲ ਅਤੇ ਵਿਕਾਸ ਮਹਾਲੇ ਜੇਲ੍ਹ ਵਿਚ ਬੰਦ ਹਨ।

ਇਹ ਵੀ ਪੜ੍ਹੋ- ਵਹਿਣ ਲੱਗੀ ਉਲਟੀ ਗੰਗਾ, ਦਿੱਲੀ ਤੇ ਚੰਡੀਗੜ੍ਹ ਤੋਂ ਉਦਯੋਗਾਂ ਨੇ ਪੰਜਾਬ ਵੱਲ ਕੀਤਾ ਰੁਖ਼

ਫ਼ਰਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦਾ ਚਲਾਨ ਪੇਸ਼ ਕੀਤਾ ਜਾ ਰਿਹਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਥਾਣਾ ਨੰਬਰ 2 ਦੇ ਇਲਾਕੇ ਵਿਚ ਡਿਪਟੀ ਦੇ ਕਤਲ ਤੋਂ ਬਾਅਦ ਉਸਦੇ ਪਿਤਾ ਜਰਨੈਲ ਦੇ ਬਿਆਨਾਂ ’ਤੇ ਆਈ. ਪੀ. ਸੀ. ਦੀ ਧਾਰਾ 302, 148, 149, 120-ਬੀ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 2 ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ ’ਤੇ ਮੁਲ਼ਜ਼ਮ ਦੀਪਕ ਨੂੰ ਕੱਲ੍ਹ ਦੋਬਾਰਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- 90 ਸਾਲਾ ਬਜ਼ੁਰਗ ਮਾਂ ਦਾ ਚੁੱਪ-ਚੁਪੀਤੇ ਕਰ 'ਤਾ ਸਸਕਾਰ, ਫੁੱਲ ਚੁਗਣ ਵੇਲੇ ਪਰਿਵਾਰ 'ਚ ਪੈ ਗਿਆ ਭੜਥੂ, ਜਾਣੋ ਕਿਉਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri