ਜ਼ਰੂਰੀ ਖ਼ਬਰ : ਚੰਡੀਗੜ੍ਹ ''ਚ ''ਸੁਖਨਾ ਝੀਲ'' ''ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ

Monday, Jan 03, 2022 - 12:16 PM (IST)

ਜ਼ਰੂਰੀ ਖ਼ਬਰ : ਚੰਡੀਗੜ੍ਹ ''ਚ ''ਸੁਖਨਾ ਝੀਲ'' ''ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ

ਚੰਡੀਗੜ੍ਹ (ਰਾਜਿੰਦਰ) : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਸੁਖਨਾ ਝੀਲ 'ਤੇ ਬੋਟਿੰਗ ਸਮੇਤ ਸਾਰੀਆਂ ਗਤੀਵਿਧੀਆਂ ਬੰਦ ਕਰ ਦਿੱਤੀਆਂ ਹਨ। ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਝੀਲ ’ਤੇ ਸਵੇਰੇ ਅਤੇ ਸ਼ਾਮ ਨੂੰ ਸ਼ਹਿਰਵਾਸੀ ਸੈਰ ਕਰ ਸਕਣਗੇ। ਉਥੇ ਹੀ ਐਤਵਾਰ ਨੂੰ ਝੀਲ ਨੂੰ ਪੂਰਾ ਦਿਨ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਸਲਾਹਕਾਰ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਸੋਮਵਾਰ ਤੋਂ ਸ਼ਨੀਵਾਰ ਤੱਕ ਸੁਖਨਾ ਝੀਲ ’ਤੇ ਸਵੇਰੇ 5 ਤੋਂ 9 ਵਜੇ ਅਤੇ ਸ਼ਾਮ 6 ਤੋਂ 8 ਵਜੇ ਤੱਕ ਲੋਕ ਸੈਰ ਕਰ ਸਕਣਗੇ।

ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਮਜੀਠੀਆ ਦੀਆਂ ਤਸਵੀਰਾਂ ਨੇ ਮਚਾਈ ਸਿਆਸੀ ਹਲਚਲ, ਦਿੱਤੇ ਗਏ ਜਾਂਚ ਦੇ ਹੁਕਮ

PunjabKesari

ਹਾਲਾਂਕਿ ਇਸ ਦੌਰਾਨ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ ਅਤੇ ਸੋਸ਼ਲ ਡਿਸਟੈਂਸ ਦੀ ਵੀ ਪਾਲਣਾ ਕਰਨੀ ਹੋਵੇਗੀ। ਬਿਨਾਂ ਮਾਸਕ ਲੋਕਾਂ ਦੇ ਚਲਾਨ ਕੱਟੇ ਜਾਣਗੇ ਅਤੇ ਇਸ ਸਬੰਧੀ ਪ੍ਰਸ਼ਾਸਨ ਨੇ ਸਬੰਧਿਤ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਸੋਮਵਾਰ ਤੋਂ ਹੁਕਮ ਲਾਗੂ ਹੋ ਜਾਣਗੇ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਵੈਕਸੀਨ ਨੂੰ ਲੈ ਕੇ ਵੀ ਸਖ਼ਤੀ ਕੀਤੀ ਸੀ ਅਤੇ ਜਿਨ੍ਹਾਂ ਲੋਕਾਂ ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਨਹੀਂ ਲਗਾਈਆਂ ਹਨ, ਉਨ੍ਹਾਂ ਲਈ ਜਨਤਕ ਥਾਵਾਂ 'ਤੇ ਐਂਟਰੀ 'ਤੇ ਰੋਕ ਲਾ ਦਿੱਤੀ ਸੀ।

ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)

PunjabKesari
50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਹੋਟਲ-ਰੇਸਤਰਾਂ
ਇਕ ਹੋਰ ਹੁਕਮ ਜਾਰੀ ਕਰਕੇ ਸਲਾਹਕਾਰ ਧਰਮਪਾਲ ਨੇ ਸ਼ਹਿਰ ਦੇ ਸਾਰੇ ਰੇਸਤਰਾਂ-ਹੋਟਲ, ਕੈਫੇ, ਕੌਫ਼ੀ ਹਾਊਸ, ਖਾਣ ਵਾਲੀਆਂ ਥਾਵਾਂ, ਮੈਰਿਜ ਪੈਲਸ, ਬੈਂਕੁਇਟ ਹਾਲ ਆਦਿ ਨੂੰ 50 ਫ਼ੀਸਦੀ ਸਮਰੱਥਾ ਨਾਲ ਹੀ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਨ੍ਹਾਂ 'ਚ ਵੀ ਸਿਰਫ ਉਨ੍ਹਾਂ ਲੋਕਾਂ ਨੂੰ ਬੈਠਣ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ, ਜਿਨ੍ਹਾਂ ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਈਆਂ ਹੋਣ। ਇਹ ਹੁਕਮ ਉਸ ਥਾਂ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ 'ਤੇ ਵੀ ਲਾਗੂ ਹੋਣਗੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਅਤੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਧਰਨੇ 'ਚ ਫਸੀ ਐਂਬੂਲੈਂਸ ਕਾਰਨ ਮਾਸੂਮ ਬੱਚੇ ਦੀ ਮੌਤ, ਧਰਨਾਕਾਰੀਆਂ ਨੇ ਆਖੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News