ਸੁਖ਼ਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹਣਾ ਪਿਆ ਫਲੱਡ ਗੇਟ

Monday, Aug 15, 2022 - 11:03 AM (IST)

ਸੁਖ਼ਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹਣਾ ਪਿਆ ਫਲੱਡ ਗੇਟ

ਚੰਡੀਗੜ੍ਹ (ਰਾਜਿੰਦਰ) : ਕਈ ਘੰਟੇ ਮੀਂਹ ਪੈਣ ਤੋਂ ਬਾਅਦ ਐਤਵਾਰ ਰਾਤ 10 ਵਜੇ ਸੁਖ਼ਨਾ ਦੇ ਪਾਣੀ ਦਾ ਪੱਧਰ ਖ਼ਤਰੇ ਵਾਲੇ ਨਿਸ਼ਾਨ 1163 ਫੁੱਟ ਦੇ ਨੇੜੇ ਪਹੁੰਚ ਗਿਆ। ਇਸ ਤੋਂ ਬਾਅਦ ਇੰਜੀਨੀਅਰਿੰਗ ਵਿਭਾਗ ਦੇ ਮੁਲਾਜ਼ਮਾਂ ਨੇ ਸੁਖ਼ਨਾ ਦਾ ਫਲੱਡ ਗੇਟ ਖੋਲ੍ਹ ਕੇ ਪਾਣੀ ਛੱਡ ਦਿੱਤਾ। ਇਸ ਤੋਂ ਪਹਿਲਾਂ ਵਿਭਾਗ ਨੇ ਮੋਹਾਲੀ ਅਤੇ ਪੰਚਕੂਲਾ ਨੂੰ ਚੌਕਸ ਕਰ ਦਿੱਤਾ ਸੀ। ਚੀਫ਼ ਇੰਜੀਨੀਅਰ ਸੀ. ਬੀ. ਓਝਾ ਨੇ ਦੱਸਿਆ ਕਿ ਸੁਖ਼ਨਾ ਝੀਲ 'ਚ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਫਲੱਡ ਗੇਟ ਖੋਲ੍ਹਿਆ ਗਿਆ ਹੈ।

ਦੱਸਣਯੋਗ ਹੈ ਕਿ 1 ਅਤੇ 5 ਅਗਸਤ ਨੂੰ ਵੀ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਫਲੱਡ ਗੇਟ ਖੋਲ੍ਹਣਾ ਪਿਆ ਸੀ। 2020 'ਚ ਪਾਣੀ ਦਾ ਪੱਧਰ 1163.40 ਫੁੱਟ ’ਤੇ ਪਹੁੰਚਣ ਤੋਂ ਬਾਅਦ ਗੇਟ ਖੋਲ੍ਹੇ ਗਏ ਸਨ, ਜਿਸ ਕਾਰਨ ਸੁਖ਼ਨਾ ਚੋਅ ਵੀ ਓਵਰਫਲੋਅ ਹੋ ਗਿਆ ਸੀ। ਇਸ ਕਾਰਨ ਬਲਟਾਣਾ ਖੇਤਰ 'ਚ ਵੀ ਪਾਣੀ ਦਾਖ਼ਲ ਹੋ ਗਿਆ ਸੀ। 


author

Babita

Content Editor

Related News