ਸੁਖਪਾਲ ਖਹਿਰਾ ਨੂੰ ਮਿਲੀ ਵੱਡੀ ਰਾਹਤ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ

01/15/2024 4:26:55 PM

ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਕਪੂਰਥਲਾ ਦੀ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਇਕ ਕੇਸ ਵਿਚ ਅੱਜ ਜ਼ਮਾਨਤ ਦਿੱਤੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਣਾਇਆ। ਇਥੇ ਦੱਸਣਯੋਗ ਹੈ ਕਿ ਮਹਿਲਾ ਦੇ ਵੱਲੋਂ ਧਮਕਾਉਣ ਦੇ ਦੋਸ਼ਾਂ ਤਹਿਤ ਖਹਿਰਾ ਖ਼ਿਲਾਫ਼ ਸੁਭਾਨਪੁਰ ਥਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਸੀ। 

ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਜੂਡੀਸ਼ੀਅਲ ਹਿਰਾਸਤ ਵਿਚ ਭੇਜਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਰਜ ਕੀਤੀ ਸੀ। ਇਸੇ ਦੇ ਚਲਦਿਆਂ 9 ਜਨਵਰੀ ਨੂੰ ਪੁਲਸ ਨੇ ਰਿਕਾਰਡ ਪੇਸ਼ ਨਹੀਂ ਕੀਤਾ ਸੀ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਹੋਇਆ ਤਾਂ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ। ਪੁਲਸ ਦੇ ਰਿਕਾਰਡ ਪੇਸ਼ ਕੀਤਾ ਤਾਂ ਅੱਜ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। 

ਇਹ ਵੀ ਪੜ੍ਹੋ : ਜਲੰਧਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਅੱਜ, ਟ੍ਰੈਫਿਕ ਰਹੇਗੀ ਡਾਇਵਰਟ

ਉਥੇ ਹੀ ਉਨ੍ਹਾਂ  ਦੇ ਬੇਟੇ ਵਕੀਲ ਮਹਿਤਾਬ ਖਹਿਰਾ ਨੇ ਦੱਸਿਆ ਕਿ ਸੁਭਾਨਪੁਰ ਥਾਣੇ ਵਿਚ 4 ਜਨਵਰੀ ਨੂੰ ਦਰਜ ਹੋਈ ਐੱਫ਼. ਆਈ. ਆਰ. ਪੂਰੀ ਤਰ੍ਹਾਂ ਝੂਠੀ ਨਿਕਲੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਜਿਸ ਨੂੰ ਰੱਦ ਕਰਨ ਦੀ ਅਪੀਲ ਕਰਦੇ ਹੋਏ ਮਾਣਯੋਗ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਉਸ ਐੱਫ਼. ਆਈ. ਆਰ. ਨੂੰ ਰੱਦ ਕਰਨ ਦੀ ਗੁਜ਼ਾਰਿਸ਼ ਕੀਤੀ ਗਈ ਹੈ, ਜਿਸ ਦੀ ਸੁਣਵਾਈ ਅੱਜ ਹੋਣੀ ਸੀ। 

ਇਹ ਵੀ ਪੜ੍ਹੋ : ਠੰਡ ਦੇ ਮੱਦੇਨਜ਼ਰ ਲਿਆ ਗਿਆ ਵੱਡਾ ਫ਼ੈਸਲਾ, ਫਿਰ ਤੋਂ ਵਧੀਆਂ ਸਕੂਲਾਂ 'ਚ ਛੁੱਟੀਆਂ

ਇਥੇ ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਹੀ ਪੰਜਾਬ-ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਮਿਲ ਚੁੱਕੀ ਹੈ ਪਰ ਪੁਲਸ ਨੇ ਖਹਿਰਾ ਨੂੰ ਇਕ ਹੋਰ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਸੀ।

ਦਰਅਸਲ ਕਪੂਰਥਲਾ ਪੁਲਸ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਦੋ ਕਥਿਤ ਸਾਥੀਆਂ ਖ਼ਿਲਾਫ਼ ਨਸ਼ਿਆਂ ਦੇ ਮਾਮਲੇ 'ਚ ਗਵਾਹ ਨੂੰ ਧਮਕਾਉਣ ਦੇ ਇਲਜ਼ਾਮਾਂ ’ਚ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਬ ਪੁਲਸ ਨੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਪਿਛਲੇ ਸਾਲ ਸਤੰਬਰ ਵਿਚ ਇਕ 8 ਸਾਲ ਪੁਰਾਣੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਇਹ ਮਾਮਲਾ ਡਰੱਗਜ਼ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਸੁਖਪਾਲ ਖਹਿਰਾ ਖਿਲਾਫ਼ ਕੋਈ ਸਬੂਤ ਨਹੀਂ ਮਿਲਿਆ ਹੈ। ਹਾਲਾਂਕਿ, ਹਾਈਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਸਵੇਰੇ 3 ਵਜੇ ਸੁਖਪਾਲ ਖਹਿਰਾ ’ਤੇ ਨਵਾਂ ਮਾਮਲਾ ਦਰਜ ਵੀ ਹੋ ਗਿਆ ਸੀ।

ਕੀ ਹੈ ਨਵਾਂ ਮਾਮਲਾ
ਇਸ ਮਾਮਲੇ ਵਿਚ ਦਿਲਚਸਪ ਗੱਲ ਇਹ ਹੈ ਕਿ ਇਹ ਕੇਸ 4 ਜਨਵਰੀ ਨੂੰ ਤੜਕੇ 3 ਵਜੇ ਦਰਜ ਕੀਤਾ ਗਿਆ ਸੀ, ਜਿਸ ਤੋਂ ਕੁਝ ਘੰਟੇ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਵੱਲੋਂ ਡਰੱਗਜ਼ ਮਾਮਲੇ ਵਿਚ ਦਾਇਰ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਣਾਇਆ ਜਾਣਾ ਸੀ। ਐੱਫ਼. ਆਈ. ਆਰ. ਅਨੁਸਾਰ ਰਣਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਵਿਰੁੱਧ ਕਥਿਤ ਤੌਰ ’ਤੇ ਪਿੰਡ ਡੋਗਰਾਂਵਾਲਾ ਵਿਖੇ 15 ਅਕਤੂਬਰ 2023 ਨੂੰ ਇਕ ਗੰਭੀਰ ਅਪਰਾਧ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਸੀ। ਐੱਫ. ਆਈ. ਆਰ. ਮੁਤਾਬਕ ਰਣਜੀਤ ਕੌਰ ਨੇ ਕਿਹਾ ਕਿ ਮੇਰੇ ਪਤੀ ਕਸ਼ਮੀਰ ਸਿੰਘ ਨੇ ਫਾਜ਼ਿਲਕਾ ਜ਼ਿਲ੍ਹਾ ਵਿਚ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੀਤੇ ਨਸ਼ਿਆਂ ਦੇ ਕੇਸ ਵਿਚ ਬਿਆਨ ਦਰਜ ਕਰਵਾਏ ਹਨ। 
ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ 15 ਅਕਤੂਬਰ 2023 ਨੂੰ ਆਪਣੇ ਘਰ ਵਿਚ ਕੰਮ ਕਰ ਰਹੀ ਸੀ ਤਾਂ ਅਣਪਛਾਤੇ ਵਿਅਕਤੀ ਪਿੰਡ ਡੋਗਰਾਂਵਾਲਾ ਵਿਖੇ ਮੇਰੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਗਏ। ਉਨ੍ਹਾਂ ਨੇ ਮੈਨੂੰ ਧਮਕੀਆਂ ਦਿੱਤੀਆਂ। ਉਕਤ ਨੇ ਦੱਸਿਆ ਕਿ ਉਨ੍ਹਾਂ ਨੂੰ 22 ਅਕਤੂਬਰ 2023 ਨੂੰ ਮੇਰੇ ਪਤੀ ਨੂੰ ਖਹਿਰਾ ਵਿਰੁੱਧ ਦਿੱਤੇ ਬਿਆਨ ਨੂੰ ਵਾਪਸ ਲੈਣ ਲਈ ਇੱਕ ਕਾਲ ਵੀ ਆਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਦੇ ਇਸ਼ਾਰੇ ’ਤੇ ਮੈਨੂੰ ਅਤੇ ਮੇਰੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਮੇਰੇ ਪਤੀ ਨੇ ਆਪਣੇ ਆਪ ਨੂੰ ਕੇਸ ਤੋਂ ਵਾਪਸ ਨਾ ਲਿਆ ਤਾਂ ਉਹ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri