ਜੇਲ੍ਹ ''ਚੋਂ ਬਾਹਰ ਆਉਣ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

01/15/2024 7:25:28 PM

ਕਪੂਰਥਲਾ (ਵੈੱਬ ਡੈਸਕ)- ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਜ਼ਮਾਨਤ ਮਿਲਣ ਮਗਰੋਂ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਵਿਚੋਂ ਬਾਹਰ ਆਉਣ ਮਗਰੋਂ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਉਹ ਬਿਲਕੁਲ ਬੇਗੁਨਾਹ ਹਨ। ਇਸ ਦੇ ਬਾਵਜੂਦ ਵੀ ਮੈਨੂੰ ਕੈਦ ਕੱਟਣੀ ਪਈ ਹੈ। ਜੇਕਰ ਮੈਂ ਗੁਨਾਹਗਾਰ ਹੁੰਦਾ ਤਾਂ ਜਿੰਨੀ ਮਰਜ਼ੀ ਮੈਨੂੰ ਸਜ਼ਾ ਕਰ ਦਿੰਦੇ ਪਰ ਅਫ਼ਸੋਸ ਇਸੇ ਗੱਲ ਦਾ ਹੈ ਕਿ ਮੈਂ ਪੂਰੀ ਤਰ੍ਹਾਂ ਬੇਗੁਨਾਹ ਹਾਂ। 

ਉਨ੍ਹਾਂ ਕਿਹਾ ਕਿ ਇਹ ਪੁਰਾਣੇ ਸਮੇਂ ਤੋਂ ਚੱਲਦਾ ਆ ਰਿਹਾ ਹੈ ਕਿ ਤੁਹਾਨੂੰ ਸੱਚ ਬੋਲਣ ਦੀ ਕੀਮਤ ਅਦਾ ਕਰਨੀ ਪੈਂਦੀ ਹੈ। ਜੋ ਵੀ ਮੇਰੇ 'ਤੇ ਝੂਠੇ ਪਰਚੇ ਹੋਏ, ਇਸੇ ਲਈ ਹੋਏ ਕਿਉਂਕਿ ਮੈਂ ਪੰਜਾਬ ਬਾਰੇ ਸੱਚ ਬੋਲਦਾ ਰਿਹਾ ਹਾਂ ਅਤੇ ਇਹ ਮੇਰੇ ਲਈ ਕੋਈ ਬਹੁਤ ਵੱਡੀ ਸਜ਼ਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ 'ਚ ਵੀ ਪੁਲਸ ਵੱਲੋਂ ਬੋਗਸ ਰਿਪੋਰਟਾਂ ਤਿਆਰ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸੇ ਤਰ੍ਹਾਂ ਹੀ ਗ੍ਰਿਫ਼ਤਾਰ ਕੀਤਾ ਜਾਂਦਾ ਰਿਹਾ ਹਾਂ। ਮੇਰੇ ਪਿਤਾ ਜੀ ਨੇ ਵੀ ਲੰਬਾ ਸਮਾਂ ਜੇਲ੍ਹਾਂ ਕੱਟੀਆਂ ਹਨ। ਬਾਕੀ ਪਰਮਾਤਮਾ ਸ਼ਕਤੀ ਦੇਣ ਵਾਲਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਜ਼ਮਾਨਤ ਮਿਲਣ ਮਗਰੋਂ ਜੇਲ੍ਹ 'ਚੋਂ ਬਾਹਰ ਆਏ ਸੁਖਪਾਲ ਸਿੰਘ ਖਹਿਰਾ, ਹੋਇਆ ਸ਼ਾਨਦਾਰ ਸੁਆਗਤ


 

ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਤਾਂ ਇਹੀ ਸੀ ਕਿ ਮੈਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੇਰੇ ਬੈਰਕ ਦੇ ਅੰਦਰ ਵੀ ਕੈਮਰਾ ਲਗਾਇਆ ਗਿਆ ਸੀ ਅਤੇ ਇਕ ਕੈਮਰਾ ਬੈਰਕ ਦੇ ਬਾਹਰ ਲਗਾਇਆ ਗਿਆ ਸੀ। ਮੈਂ ਜੇਲ੍ਹ ਵਿਚ ਕਿਸੇ ਨੂੰ ਮਿਲ ਨਹੀਂ ਸਕਦਾ ਸੀ। ਸੁਖਪਾਲ ਖਹਿਰਾ ਨੇ ਕਿਹਾ ਕੋਈ ਇਹ ਨਾ ਸਮਝੇ ਕਿ ਮੇਰਾ ਮਨੋਬਲ ਡਿਗਾ ਕੇ ਮੈਨੂੰ ਟੱਸ ਤੋਂ ਮੱਸ ਕਰ ਸਕਦਾ ਹੈ, ਮੇਰੀ ਲੜਾਈ ਪੰਜਾਬ ਵਾਸਤੇ ਜਾਰੀ ਰਹੇਗੀ। ਖਹਿਰਾ ਨੇ ਕਿਹਾ ਕਿ ਮੇਰੇ 'ਤੇ ਜਿਹੜੇ ਮੁਕੱਦਮੇ ਦਾਇਰ ਕੀਤੇ ਗਏ ਹਨ, ਉਹ ਮੇਰੇ 'ਤੇ ਇਕ ਤਰ੍ਹਾਂ ਦੀ ਹੱਥੋਪਾਈ ਹੈ। 

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਮਿਲੀ ਵੱਡੀ ਰਾਹਤ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ

ਜ਼ਿਕਰਯੋਗ ਹੈ ਕਿ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਭਾ ਜੇਲ੍ਹ ਵਿਚੋਂ ਬਾਹਰ ਆ ਗਏ ਹਨ। ਦੱਸ ਦੇਈਏ ਕਿ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਦੀ ਅਦਾਲਤ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਮਗਰੋਂ ਖਹਿਰਾ ਨਾਭਾ ਜੇਲ੍ਹ ਵਿਚੋਂ ਬਾਹਰ ਆ ਗਏ ਹਨ। ਜੇਲ੍ਹ ਵਿਚੋਂ ਬਾਹਰ ਆਉਂਦੇ ਸਾਰ ਹੀ ਖਹਿਰਾ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਖਹਿਰਾ ਨੂੰ ਸਮਰਥਕਾਂ ਵੱਲੋਂ ਹਾਰ ਪਹਿਨਾਏ ਗਏ ਅਤੇ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਦੌਰਾਨ ਸੁਖਪਾਲ ਖਹਿਰਾ ਨੇ ਹਰੇ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਮਹਿਲਾ ਵੱਲੋਂ ਉਸ ਦੇ ਪਰਿਵਾਰ ਨੂੰ ਖਹਿਰਾ ਖ਼ਿਲਾਫ਼ ਧਮਕਾਉਣ ਨੂੰ ਲੈ ਕੇ ਕੇਸ ਦਰਜ ਕਰਵਾਇਆ ਗਿਆ ਸੀ। 

ਜ਼ਿਕਰਯੋਗ ਹੈ ਕਿ ਪੁਲਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਣਾਇਆ। ਇਥੇ ਦੱਸਣਯੋਗ ਹੈ ਕਿ ਮਹਿਲਾ ਦੇ ਵੱਲੋਂ ਧਮਕਾਉਣ ਦੇ ਦੋਸ਼ਾਂ ਤਹਿਤ ਖਹਿਰਾ ਖ਼ਿਲਾਫ਼ ਸੁਭਾਨਪੁਰ ਥਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਸੀ। 

ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਜੂਡੀਸ਼ੀਅਲ ਹਿਰਾਸਤ ਵਿਚ ਭੇਜਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਰਜ ਕੀਤੀ ਸੀ। ਇਸੇ ਦੇ ਚਲਦਿਆਂ 9 ਜਨਵਰੀ ਨੂੰ ਪੁਲਸ ਨੇ ਰਿਕਾਰਡ ਪੇਸ਼ ਨਹੀਂ ਕੀਤਾ ਸੀ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਹੋਇਆ ਤਾਂ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ। ਪੁਲਸ ਦੇ ਰਿਕਾਰਡ ਪੇਸ਼ ਕੀਤਾ ਤਾਂ ਅੱਜ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਕੜਾਕੇ ਦੀ ਠੰਡ ਦਰਮਿਆਨ ਪੰਜਾਬ ਦੇ ਸਕੂਲਾਂ 'ਚ ਵਧੀਆਂ ਛੁੱਟੀਆਂ

ਕੀ ਹੈ ਨਵਾਂ ਮਾਮਲਾ
ਇਸ ਮਾਮਲੇ ਵਿਚ ਦਿਲਚਸਪ ਗੱਲ ਇਹ ਹੈ ਕਿ ਇਹ ਕੇਸ 4 ਜਨਵਰੀ ਨੂੰ ਤੜਕੇ 3 ਵਜੇ ਦਰਜ ਕੀਤਾ ਗਿਆ ਸੀ, ਜਿਸ ਤੋਂ ਕੁਝ ਘੰਟੇ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਵੱਲੋਂ ਡਰੱਗਜ਼ ਮਾਮਲੇ ਵਿਚ ਦਾਇਰ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਣਾਇਆ ਜਾਣਾ ਸੀ। ਐੱਫ਼. ਆਈ. ਆਰ. ਅਨੁਸਾਰ ਰਣਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਵਿਰੁੱਧ ਕਥਿਤ ਤੌਰ ’ਤੇ ਪਿੰਡ ਡੋਗਰਾਂਵਾਲਾ ਵਿਖੇ 15 ਅਕਤੂਬਰ 2023 ਨੂੰ ਇਕ ਗੰਭੀਰ ਅਪਰਾਧ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਸੀ। ਐੱਫ. ਆਈ. ਆਰ. ਮੁਤਾਬਕ ਰਣਜੀਤ ਕੌਰ ਨੇ ਕਿਹਾ ਕਿ ਮੇਰੇ ਪਤੀ ਕਸ਼ਮੀਰ ਸਿੰਘ ਨੇ ਫਾਜ਼ਿਲਕਾ ਜ਼ਿਲ੍ਹਾ ਵਿਚ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੀਤੇ ਨਸ਼ਿਆਂ ਦੇ ਕੇਸ ਵਿਚ ਬਿਆਨ ਦਰਜ ਕਰਵਾਏ ਹਨ। 

ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ 15 ਅਕਤੂਬਰ 2023 ਨੂੰ ਆਪਣੇ ਘਰ ਵਿਚ ਕੰਮ ਕਰ ਰਹੀ ਸੀ ਤਾਂ ਅਣਪਛਾਤੇ ਵਿਅਕਤੀ ਪਿੰਡ ਡੋਗਰਾਂਵਾਲਾ ਵਿਖੇ ਮੇਰੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਗਏ। ਉਨ੍ਹਾਂ ਨੇ ਮੈਨੂੰ ਧਮਕੀਆਂ ਦਿੱਤੀਆਂ। ਉਕਤ ਨੇ ਦੱਸਿਆ ਕਿ ਉਨ੍ਹਾਂ ਨੂੰ 22 ਅਕਤੂਬਰ 2023 ਨੂੰ ਮੇਰੇ ਪਤੀ ਨੂੰ ਖਹਿਰਾ ਵਿਰੁੱਧ ਦਿੱਤੇ ਬਿਆਨ ਨੂੰ ਵਾਪਸ ਲੈਣ ਲਈ ਇੱਕ ਕਾਲ ਵੀ ਆਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਦੇ ਇਸ਼ਾਰੇ ’ਤੇ ਮੈਨੂੰ ਅਤੇ ਮੇਰੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਮੇਰੇ ਪਤੀ ਨੇ ਆਪਣੇ ਆਪ ਨੂੰ ਕੇਸ ਤੋਂ ਵਾਪਸ ਨਾ ਲਿਆ ਤਾਂ ਉਹ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

shivani attri

This news is Content Editor shivani attri