ਆਸ਼ੂ ਨੂੰ ਕੈਬਨਿਟ ''ਚੋਂ ਬਾਹਰ ਕੱਢਣ ਕੈਪਟਨ : ਖਹਿਰਾ
Tuesday, Feb 26, 2019 - 03:16 PM (IST)

ਜਲੰਧਰ : ਪੰਜਾਬ ਏਕਤਾ ਪਾਰਟੀ ਦੇ ਪ੍ਰ੍ਰਧਾਨ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੈਬਨਿਟ 'ਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ। ਭਾਰਤ ਭੂਸ਼ਣ ਆਸ਼ੂ ਨੂੰ ਹੰਕਾਰਿਆ ਮੰਤਰੀ ਕਰਾਰ ਦਿੰਦੇ ਹੋਏ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਕੈਬਨਿਟ ਮੰਤਰੀ ਅਫਸਰਾਂ ਨੂੰ ਧਮਕੀਆਂ ਦੇ ਕੇ ਗੁੰਡਾਗਰਦੀ ਕਰ ਰਹੇ ਹਨ, ਇਸ ਲਈ ਮੁੱਖ ਮੰਤਰੀ ਆਸ਼ੂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਖਹਿਰਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਭਾਰਤ ਭੂਸ਼ਣ ਆਸ਼ੂ ਖਿਲਾਫ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਏਕਤਾ ਪਾਰਟੀ ਕੈਬਨਿਟ ਮੰਤਰੀ ਦੇ ਘਰ ਸਾਹਮਣੇ ਧਰਨਾ ਪ੍ਰਦਰਸ਼ਨ ਕਰੇਗੀ।