ਜੰਤਰ-ਮੰਤਰ ''ਤੇ ਗਰਜੇ ਸੁਖਪਾਲ ਖਹਿਰਾ, ਭਾਜਪਾ ਸਣੇ ਅਕਾਲੀ ਦਲ ਤੇ ''ਆਪ'' ''ਤੇ ਮੜ੍ਹੇ ਵੱਡੇ ਦੋਸ਼
Wednesday, Nov 04, 2020 - 05:14 PM (IST)
ਨਵੀਂ ਦਿੱਲੀ/ਚੰਡੀਗ਼ੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੱਦੇ 'ਤੇ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨੇ 'ਚ ਸ਼ਾਮਲ ਹੋਏ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਮੋਦੀ ਸਰਕਾਰ ਵਲੋਂ ਕਿਸਾਨਾਂ ਲਈ ਅਖਤਿਆਰ ਕੀਤੇ ਰਵੱਈਏ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਮੰਚ 'ਤੇ ਸੰਬੋਧਨ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਤਸੱਲੀ ਦਿਵਾਉਣ ਦੀ ਬਜਾਏ ਸਗੋਂ ਸਬਕ ਸਿਖਾਉਣ ਦੀ ਨੀਤੀ ਅਪਣਾ ਰਹੀ ਹੈ। ਜਿਸ ਦੇ ਚੱਲਦੇ ਕਿਸਾਨਾਂ ਨੂੰ ਟਿੱਚਰਾਂ ਕੀਤੀਆਂ ਜਾ ਰਹੀਆਂ ਹਨ, ਇਸੇ ਦਾ ਨਤੀਜਾ ਹੈ ਕਿ ਇਕ ਪਾਸੇ ਤਿਉਹਾਰੀ ਸੀਜ਼ਨ ਹੈ, ਦੂਜੇ ਪਾਸੇ ਕੇਂਦਰ ਨੇ ਪੰਜਾਬ ਦੀਆਂ ਰੇਲਾਂ ਰੋਕ ਅਤੇ ਫੰਡ ਵੀ ਰੋਕ ਦਿੱਤੇ ਹਨ।
ਇਹ ਵੀ ਪੜ੍ਹੋ : ਦਿੱਲੀ ਪੁਲਸ ਨਾਲ ਖਹਿਬੜਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਵੱਡਾ ਬਿਆਨ
ਰਾਸ਼ਟਰਪਤੀ ਵਲੋਂ ਮਿਲਣ ਲਈ ਸਮਾਂ ਨਾ ਦਿੱਤੇ ਜਾਣ 'ਤੇ ਅਫਸੋਸ ਜ਼ਾਹਰ ਕਰਦਿਆਂ ਖਹਿਰਾ ਨੇ ਕਿਹਾ ਕਿ ਰਾਸ਼ਟਰਪਤੀ ਕਿਸੇ ਇਕ ਧਿਰ ਦਾ ਨਹੀਂ ਸਗੋਂ ਸਾਰੇ ਦੇਸ਼ ਦਾ ਹੁੰਦਾ ਹੈ, ਜਦਕਿ ਮੋਦੀ ਸਰਕਾਰ ਪੰਜਾਬ ਨਾਲ ਅਜਿਹਾ ਰਵੱਈਆ ਅਪਣਾ ਰਹੀ ਹੈ ਜਿਸ ਤਰ੍ਹਾਂ ਪੰਜਾਬ ਭਾਰਤ ਦਾ ਨਹੀਂ ਸਗੋਂ ਪਾਕਿਸਤਾਨ ਦਾ ਹਿੱਸਾ ਹੋਵੇ। ਕੇਂਦਰ ਦੇ ਰਵੱਈਏ ਨੂੰ ਜਮਹੂਰੀਅਤ ਲਈ ਖ਼ਤਰੇ ਦੀ ਘੰਟੇ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਹੀਂ ਸਗੋਂ ਸ਼ੁਰੂ ਤੋਂ ਹੀ ਕੇਂਦਰ ਦੇ ਵਿਤਕਰੇ ਦੇ ਸ਼ਿਕਾਰ ਹੁੰਦਾ ਹੋਇਆ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਤੋਂ ਮੁਲਾਕਾਤ ਲਈ ਸਮਾਂ ਨਾ ਮਿਲਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਖਹਿਰਾ ਨੇ ਕਿਹਾ ਕਿ ਕਿਸਾਨ ਨੇ ਸਗੋਂ ਪੰਜਾਬ ਦਾ ਨਹੀਂ ਸਗੋਂ ਪੂਰੇ ਮੁਲਕ ਦਾ ਢਿੱਡ ਭਰਿਆ ਹੈ। ਅੱਜ ਪੰਜਾਬ ਦੇ ਕੁਦਰਤੀ ਸਰੋਤ ਖਰਾਬ ਹੋ ਚੁੱਕੇ ਹਨ। ਪੰਜਾਬ ਦੀ ਜ਼ਮੀਨ ਹੇਠਲਾ ਪਾਣੀ ਜ਼ਹਿਰੀਲਾ ਹੋ ਚੁੱਕਾ ਹੈ ਜਿਸ ਨਾਲ ਮਾਲਵਾ ਹੀ ਨਹੀਂ ਸਗੋਂ ਪੂਰਾ ਸੂਬਾ ਕੈਂਸਰ ਦੀ ਚਪੇਟ ਵਿਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਫਿਲਮੀ ਸਟਾਰ (ਸੁਸ਼ਾਂਤ ਸਿੰਘ ਰਾਜਪੂਤ) ਖ਼ੁਦਕੁਸ਼ੀ ਕਰਦਾ ਹੈ ਤਾਂ ਸੀ. ਬੀ. ਆਈ. ਜਾਂਚ ਅਤੇ ਈ. ਡੀ. ਪੱਭਾਂ ਭਾਰ ਹੋ ਜਾਂਦਾ ਹੈ ਪਰ ਪੰਜਾਬ ਵਿਚ ਹਜ਼ਾਰਾਂ ਕਿਸਾਨਾਂ ਦੀ ਖ਼ੁਦਕੁਸ਼ੀ ਕੋਈ ਅਫਸੋਸ ਤਕ ਨਹੀਂ ਕਰਦਾ।
ਇਹ ਵੀ ਪੜ੍ਹੋ : ਖ਼ੁਦਕੁਸ਼ੀ ਤੋਂ ਐਨ ਪਹਿਲਾਂ ਵਿਆਹੁਤਾ ਦੀ ਵੀਡੀਓ ਆਈ ਸਾਹਮਣੇ, ਖੁੱਲ੍ਹੇ ਵੱਡੇ ਰਾਜ਼
ਖਹਿਰਾ ਨੇ ਕਿਹ ਕਿ ਪੰਜਾਬ ਵਿਚ ਕਿਸਾਨਾਂ ਦਾ ਸ਼ਾਂਤਮਈ ਪ੍ਰਦਰਸ਼ਨ ਚੱਲ ਰਿਹਾ ਪਰ ਕੇਂਦਰ ਸਰਕਾਰ ਕਿਸਾਨਾਂ ਨੂੰ ਉਕਸਾ ਰਹੀ ਤਾਂ ਜੋ ਇਹ ਸੂਬਾ ਮੁੜ ਹਿੰਸਕ ਰੁਖ ਅਖਤਿਆਰ ਕਰੇ। 80 ਦੇ ਦਹਾਕੇ ਵਿਚ ਜਿਹੜਾ ਪੰਜਾਬ ਨੇ ਸੰਤਾਪ ਹੰਢਾਇਆ ਹੈ ਅੱਜ ਕੇਂਦਰ ਸਰਕਾਰ ਜਾਣ ਬੁੱਝ ਕੇ ਫਿਰ ਉਸੇ ਵੱਲ ਧੱਕਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ, ਜੇ ਪੰਜਾਬ ਦਾ ਮਾਹੌਲ ਵਿਗੜਦਾ ਹੈ ਤਾਂ ਇਸ ਲਈ ਸਿਰਫ ਮੋਦੀ ਸਰਕਾਰ ਜ਼ਿੰਮੇਵਾਰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੁਰੀ ਖ਼ਬਰ, ਸੂਬੇ 'ਚ ਬੇਹੱਦ ਡੂੰਘਾ ਹੋਇਆ ਬਿਜਲੀ ਸੰਕਟ
ਅਕਾਲੀ ਦਲ ਅਤੇ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਵਿਚ ਕਿਸੇ ਵੀ ਅਕਾਲੀ ਲੀਡਰ ਜਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪੰਜਾਬ ਸਰਕਾਰ ਵਲੋਂ ਲਿਆਂਦੇ ਬਿੱਲਾਂ ਖ਼ਿਲਾਫ਼ ਇਕ ਵੀ ਸ਼ਬਦ ਨਹੀਂ ਬੋਲਿਆ, ਜਦਕਿ ਬਾਹਰ ਆ ਕੇ ਇਸ ਨੂੰ ਧੋਖਾ ਕਰਾਰ ਦਿੱਤਾ ਗਿਆ। ਖਹਿਰਾ ਨੇ ਕਿਹਾ ਕਿ ਅਕਾਲੀ ਦਲ ਅਤੇ 'ਆਪ' ਵਲੋਂ ਕਿਸਾਨੀ ਮੁੱਦੇ 'ਤੇ ਸਿਆਸਤ ਕਰਦੇ ਹੋਏ ਦੋਗਲੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਨੂੰ ਭਾਜਪਾ ਦੀ ਬੀ ਟੀਮ ਦੱਸ ਰਿਹਾ ਹੈ ਪਰ ਅੱਜ ਦੇ ਧਰਨੇ ਵਿਚ ਇਨ੍ਹਾਂ ਦੋਵਾਂ ਨੇ ਗੈਰ ਹਾਜ਼ਰੀ ਲਗਵਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਭਾਜਪਾ ਦੀ ਬੀ. ਟੀਮ ਬਣ ਕੇ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ