ਖਹਿਰਾ ਦੀ ਮਾਤਾ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ (ਵੀਡੀਓ)

12/19/2017 7:42:13 PM

ਕਪੂਰਥਲਾ (ਓਬਰਾਏ) : ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਖਹਿਰਾ ਦੀ ਮਾਤਾ ਮਹਿੰਦਰ ਕੌਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਰਾਮਗੜ੍ਹ 'ਚ ਕੀਤਾ ਗਿਆ। ਦੱਸਣਯੋਗ ਹੈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਦੇ ਮਾਤਾ ਪਿਛਲੇ ਲੰਮੇ ਸਮੇਂ ਤੋਂ ਬਿਮਾਰੀ ਚੱਲ ਰਹੇ ਸਨ ਅਤੇ ਸੋਮਵਾਰ ਰਾਤ ਚੰਡੀਗੜ੍ਹ ਸਥਿਤ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।
ਮਾਤਾ ਮਹਿੰਦਰਾ ਕੌਰ ਦੀ ਚਿਤਾ ਨੂੰ ਮੁੱਖ ਅਗਨੀ ਸੁਖਪਾਲ ਖਹਿਰਾ ਨੇ ਦਿੱਤੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਹੋਰ ਲੋਕਾਂ ਨੇ ਨਮ ਅੱਖਾਂ ਨਾਲ ਉਨਾਂ ਨੂੰ ਅੰਤਿਮ ਵਿਦਾਈ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਸੁਖਪਾਲ ਖਹਿਰਾ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ ਹੈ।