ਸੁਖਪਾਲ ਖਹਿਰਾ ਨੇ ਪੰਚਾਇਤੀ ਜ਼ਮੀਨ ''ਤੇ ਕਬਜ਼ੇ ਦੇ ਇਲਜ਼ਾਮਾਂ ਨੂੰ ਨਕਾਰਿਆ, ਦਿੱਤੀ ਚੁਣੌਤੀ
Friday, Mar 20, 2026 - 11:08 AM (IST)
ਚੰਡੀਗੜ੍ਹ/ਕਪੂਰਥਲਾ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਅਤੇ ਆਪਣੇ ਪਰਿਵਾਰ 'ਤੇ ਲੱਗੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਸਾਂਝਾ ਕਰਦਿਆਂ ਖਹਿਰਾ ਨੇ ਇਨ੍ਹਾਂ ਇਲਜ਼ਾਮਾਂ ਨੂੰ "ਝੂਠ ਦਾ ਪੁਲੰਦਾ" ਕਰਾਰ ਦਿੱਤਾ ਹੈ। ਖਹਿਰਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਨਿੱਜੀ ਪਰਿਵਾਰ ਨੇ ਪੰਚਾਇਤ ਦੀ ਇਕ ਇੰਚ ਜ਼ਮੀਨ 'ਤੇ ਵੀ ਕਬਜ਼ਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇਲਜ਼ਾਮ ਇਕ ਅਜਿਹੇ ਵਿਅਕਤੀ ਵੱਲੋਂ ਲਗਾਏ ਜਾ ਰਹੇ ਹਨ ਜਿਸ ਦੀ ਜ਼ਮਾਨਤ ਜ਼ਬਤ ਹੋ ਚੁੱਕੀ ਹੈ ਅਤੇ ਉਹ ਰੋਜ਼ਾਨਾ ਝੂਠੇ ਦੋਸ਼ ਲਗਾਉਣ ਦਾ ਆਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਸ਼ਰੀਕਾ-ਭਾਈਚਾਰਾ ਬਹੁਤ ਵੱਡਾ ਹੈ ਅਤੇ ਦੁਨੀਆ ਭਰ ਵਿਚ ਫੈਲਿਆ ਹੋਇਆ ਹੈ। ਖਹਿਰਾ ਨੇ ਸਵਾਲ ਉਠਾਇਆ ਕਿ ਉਹ 50 ਤੋਂ ਵੱਧ ਹੋਰ ਖਹਿਰਾ ਪਰਿਵਾਰਾਂ ਲਈ ਕਿਵੇਂ ਜ਼ਿੰਮੇਵਾਰ ਹੋ ਸਕਦੇ ਹਨ?
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਦਾ ਕਤਲ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ
ਖਹਿਰਾ ਅਨੁਸਾਰ ਉਨ੍ਹਾਂ ਦੇ ਪਿਤਾ, ਉਹ ਖੁਦ ਅਤੇ ਉਨ੍ਹਾਂ ਦਾ ਪੁੱਤਰ ਮਹਿਤਾਬ ਸਿੰਘ ਹੀ ਆਪਣੇ ਪਰਿਵਾਰ ਦੇ ਇਕੱਲੇ ਵਾਰਸ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਕਿਸੇ ਸ਼ਰੀਕੇ ਵਿੱਚੋਂ ਕਿਸੇ ਕੋਲ ਪੰਚਾਇਤੀ ਜ਼ਮੀਨ ਹੈ ਅਤੇ ਉਹ ਉਸ ਦਾ ਸਾਲਾਨਾ ਕਿਰਾਇਆ/ਚੁਕਾਤਾ ਕਰ ਰਿਹਾ ਹੈ, ਤਾਂ ਇਹ ਫੈਸਲਾ ਕਰਨਾ ਪੰਚਾਇਤ ਦਾ ਕੰਮ ਹੈ, ਨਾ ਕਿ ਕਿਸੇ ਵਿਰੋਧੀ (ਜੋਕਰ) ਦਾ। ਸੁਖਪਾਲ ਖਹਿਰਾ ਨੇ ਆਪਣੇ ਵਿਰੋਧੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਚਾਹੁੰਦਾ ਹੈ ਤਾਂ ਉਨ੍ਹਾਂ ਖਿਲਾਫ ਝੂਠਾ ਕੇਸ ਦਰਜ ਕਰਵਾ ਲਵੇ। ਉਨ੍ਹਾਂ ਅੱਗੇ ਕਿਹਾ ਕਿ ਉਹ ਅਜਿਹੇ "ਝੂਠੇ ਬੰਦੇ" ਨੂੰ ਸਿੱਧਾ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਦੇ, ਇਸ ਲਈ ਉਹ ਸੋਸ਼ਲ ਮੀਡੀਆ ਰਾਹੀਂ ਜਨਤਾ ਨਾਲ ਆਪਣਾ ਪੱਖ ਸਾਂਝਾ ਕਰ ਰਹੇ ਹਨ।
ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਕੱਟੇ ਇਹ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
