ਹਮਖਿਆਲੀਆਂ ਨਾਲ ਮੀਟਿੰਗ ਤੋਂ ਖਹਿਰਾ ਦਾ ਵੱਡਾ ਬਿਆਨ

Tuesday, Jan 22, 2019 - 05:40 PM (IST)

ਹਮਖਿਆਲੀਆਂ ਨਾਲ ਮੀਟਿੰਗ ਤੋਂ ਖਹਿਰਾ ਦਾ ਵੱਡਾ ਬਿਆਨ

ਲੁਧਿਆਣਾ : ਹਮਖਿਆਲੀ ਧਿਰਾਂ ਵਲੋਂ ਮੰਗਲਵਾਰ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿਚ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ। ਇਸ ਉਪਰੰਤ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਮੀਟਿੰਗ 'ਚ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਸਿਮਰਜੀਤ ਸਿੰਘ ਬੈਂਸ, ਬਸਪਾ ਆਗੂ ਰਸ਼ਪਾਲ ਰਾਜੂ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਸਾਰੀਆਂ ਹਮਖਿਆਲੀ ਧਿਰਾਂ ਇਕੱਠੀਆਂ ਹਨ ਅਤੇ ਲੋਕ ਸਭਾ ਚੋਣਾਂ ਵੀ ਇਕੱਠਿਆਂ ਲੜੀਆਂ ਜਾਣਗੀਆਂ। ਖਹਿਰਾ ਨੇ ਕਿਹਾ ਕਿ ਫਿਲਹਾਲ ਲੋਕ ਸਭਾ ਸੀਟਾਂ ਨੂੰ ਲੈ ਕੇ ਚਰਚਾ ਨਹੀਂ ਕੀਤੀ ਗਈ ਹੈ ਅਤੇ ਅਗਲੀ ਮੀਟਿੰਗ ਵਿਚ ਸੀਟਾਂ ਦੀ ਰਣਨੀਤੀ ਵਿਚਾਰੀ ਜਾਵੇਗੀ। 
ਖਹਿਰਾ ਨੇ ਕਿਹਾ ਕਿ ਹਮਖਿਆਲੀ ਧਿਰਾਂ ਨੂੰ ਇਕੋ ਮੰਚ 'ਤੇ ਦੇਖ ਕੇ ਕਾਂਗਰਸ ਅਤੇ ਅਕਾਲੀ ਦਲ 'ਚ ਭਾਜੜ ਪੈ ਗਈ ਹੈ। ਉਨ੍ਹਾਂ ਕਿਹਾ ਕਿ ਮਹਾਂਗਠਜੋੜ ਦਾ ਹਿੱਸਾ ਬਣਨ ਲਈ ਮਾਇਆਵਤੀ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਅੱਗੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿਚੋਂ ਘਾਣ ਹੋ ਚੁੱਕਾ ਹੈ ਅਤੇ ਉਨ੍ਹਾਂ ਦਾ ਮੁਕਾਬਲਾ ਸਿਰਫ ਕਾਂਗਰਸ ਨਾਲ ਹੈ।


author

Gurminder Singh

Content Editor

Related News