''ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ'', ਸੁਖਪਾਲ ਖਹਿਰਾ ਦੇ ਪੰਜਾਬ ਸਰਕਾਰ ''ਤੇ ਵੱਡੇ ਇਲਜ਼ਾਮ (ਵੀਡੀਓ)
Tuesday, Mar 03, 2026 - 01:37 PM (IST)
ਜਲੰਧਰ (ਰਮਨਦੀਪ ਸਿੰਘ ਸੋਢੀ) : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਗਬਾਣੀ ਨਾਲ ਖ਼ਾਸ ਇੰਟਰਵਿਊ ਦੌਰਾਨ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਖ਼ਾਸ ਗੱਲਬਾਤ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਰਾਮਗੜ੍ਹ ਵਿਖੇ ਉਨ੍ਹਾਂ ਦੇ ਘਰ ਦੀ ਕੰਧ ਢਾਹੁਣ ਦੇ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਇਸ ਸਾਰੇ ਡਰਾਮੇ ਨੂੰ ਮੁੱਖ ਮੰਤਰੀ ਲਾਈਵ ਦੇਖ ਰਹੇ ਸਨ ਅਤੇ ਇਹ ਡਰਾਮਾ 4-5 ਘੰਟੇ ਚੱਲਿਆ। ਅਸਲ 'ਚ ਉਨ੍ਹਾਂ ਨੇ ਮੇਰੇ ਘਰ 'ਤੇ ਪੀਲਾ ਪੰਜਾ ਚਲਾਉਣਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਨਾਜਾਇਜ਼ ਕਬਜ਼ੇ ਕਾਰਨ ਉਨ੍ਹਾਂ ਦੇ ਘਰ ਦੀ ਕੰਧ ਢਾਹੀ ਗਈ ਤਾਂ ਸੁਖਪਾਲ ਖਹਿਰਾ ਨੇ ਕਿਹਾ ਕਿ ਬਿਨਾਂ ਨੋਟਿਸ ਦੇ ਮੇਰੇ ਘਰ 'ਤੇ ਹਮਲਾ ਕੀਤਾ ਗਿਆ ਹੈ। ਇਹ ਸਾਰੇ ਬੇ-ਬੁਨਿਆਦ ਅਤੇ ਮਨਘੜਤ ਇਲਜ਼ਾਮ ਮੇਰੇ 'ਤੇ ਲਾਏ ਜਾ ਰਹੇ ਹਨ। ਉਨ੍ਹਾਂ ਨੇ ਪੁਲਸ ਵਾਲਿਆਂ ਨੂੰ ਵਰਦੀਧਾਰੀ ਅਪਰਾਧੀ ਆਖਿਆ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ 'ਚ ਅਸੀਂ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗੇ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਦਾ ਰਾਜ ਗੈਰ-ਪੰਜਾਬੀਆਂ ਦੇ ਹੱਥਾਂ 'ਚ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਮੀਟ ਦੀ ਵਿਕਰੀ ਬਾਰੇ ਹਾਈਕੋਰਟ ਦਾ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
ਸੁੱਖਵਿਲਾਸ ਤਾਂ ਇਨ੍ਹਾਂ ਤੋਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ। ਪੰਜਾਬ ਡੀ. ਜੀ. ਪੀ. ਬਾਰੇ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਡੀ. ਜੀ. ਪੀ. ਤਾਂ ਪੰਜਾਬ ਸਰਕਾਰ ਦਾ ਹੱਥ ਟੋਕਾ ਬਣਿਆ ਹੋਇਆ ਹੈ ਅਤੇ ਪੰਜਾਬ 'ਚ ਪਰਮਾਨੈਂਟ ਡੀ. ਜੀ. ਪੀ. ਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤਾਂ ਡੰਮੀ ਮੁੱਖ ਮੰਤਰੀ ਹੈ, ਸੁਪਰ ਸੀ. ਐੱਮ. ਅਰਵਿੰਦ ਕੇਜਰੀਵਾਲ ਹੈ, ਜੋ ਮੁੱਖ ਮੰਤਰੀ ਦਾ ਸਰਕਾਰੀ ਹੈਲੀਕਾਪਟਰ ਦਾ ਇਸਤੇਮਾਲ ਕਰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
