ਵਿਰੋਧੀ ਧਿਰ ਦੇ ਨੇਤਾ ਦੀ ਚੋਣ ’ਤੇ ਸੁਖਪਾਲ ਖਹਿਰਾ ਦਾ ਵੱਡਾ ਬਿਆਨ
Monday, Mar 28, 2022 - 06:34 PM (IST)
ਜਲੰਧਰ (ਵੈੱਬ ਡੈਸਕ) : ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਰੋਧੀ ਧਿਰ ਦਾ ਨੇਤਾ ਬਣਨ ਨੂੰ ਲੈ ਕੇ ਕਿਹਾ ਕਿ ਜੇ ਮੈਨੂੰ ਹਾਈਕਮਾਨ ਕਹੇਗੀ ਤਾਂ ਮੈਂ ਇਨਕਾਰ ਨਹੀਂ ਕਰਾਂਗਾ। ‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦਿਆਂ ਵਿਧਾਇਕ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਲਈ ਦੋ-ਤਿੰਨ ਨਾਂ ਹਨ ਪਰ ਉਹ ਕੈਮਰਾ ਸਾਹਮਣੇ ਉਨ੍ਹਾਂ ਦਾ ਨਾਂ ਨਹੀਂ ਲੈਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਨਹੀਂ ਦੇਖਦਾ ਪਰ ਇਸ ਤੋਂ ਇਨਕਾਰ ਵੀ ਨਹੀਂ ਕਰਾਂਗਾ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦੇ ਬਿਆਨ ਨੇ ਪੰਜਾਬ ’ਚ ਭਖ਼ਾਈ ਸਿਆਸਤ, ਚੰਡੀਗੜ੍ਹ ਮੁੱਦੇ ’ਤੇ ਰਾਸ਼ਟਰਪਤੀ ਨੂੰ ਮਿਲੇਗਾ ਅਕਾਲੀ ਦਲ
ਉਨ੍ਹਾਂ ਕਿਹਾ ਕਿ 2017 ਵਿਚ ਵਿਰੋਧੀ ਧਿਰ ਦਾ ਨੇਤਾ ਹੁੰਦਿਆਂ ਭਗਵੰਤ ਮਾਨ ਨੂੰ ਸ਼ੱਕ ਸੀ ਕਿ ਮੈਂ ਉਨ੍ਹਾਂ ਨੂੰ ਠਿੱਬੀ ਲਾਵਾਂਗਾ। ਮੈਂ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਮੇਲੇ ਦੌਰਾਨ ਲੋਕਾਂ ਦੇ ਇਕੱਠ ਵਿਚ ਕਿਹਾ ਸੀ ਕਿ ਸਾਰੇ ਰਲ ਕੇ ਸਰਕਾਰ ਬਣਾਓ ਆਪਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣਾ ਹੈ। ਇਸ ਗੱਲ ’ਤੇ ਭਗਵੰਤ ਮਾਨ ਨੂੰ ਯਕੀਨ ਹੀ ਨਹੀਂ ਆਇਆ। ਉਨ੍ਹਾਂ ਕਿਹਾ ਕਿ ਲੋਕ ਕਹੀ ਜਾ ਰਹੇ ਕਿ ਮੇਰੀ ਵਿਰੋਧੀ ਧਿਰ ਦਾ ਆਗੂ ਬਣਨ ਦੀ ਇੱਛਾ ਹੈ। ਖਹਿਰਾ ਨੇ ਕਿਹਾ ਕਿ ਮੇਰੀ ਇੱਛਾ ਹੈ ਪਰ ਇੰਨੀ ਜ਼ਿਆਦਾ ਇੱਛਾ ਵੀ ਨਹੀਂ ਹੈ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦਾ ਵੱਡਾ ਐਲਾਨ, ਚੰਡੀਗੜ੍ਹ ’ਚ ਹੁਣ ਕੇਂਦਰੀ ਸਰਵਿਸ ਨਿਯਮ ਹੋਣਗੇ ਲਾਗੂ (ਵੀਡੀਓ)
ਪਾਰਟੀ ਹਾਈਕਮਾਨ ਮੈਨੂੰ ਕੋਈ ਜ਼ਿੰਮੇਵਾਰੀ ਦੇਵੇਗੀ ਤਾਂ ਮੈਂ ਉਸ ਜ਼ਿੰਮੇਵਾਰੀ ਨਾਲ ਇਨਸਾਫ਼ ਕਰਾਂ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ’ਤੇ ਕਿਸ ਤਰ੍ਹਾਂ ਲੱਗਾ, ਬਾਰੇ ਬੋਲਦਿਆਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਸੀ ਕਿ ਉਹ ਮੁੱਖ ਮੰਤਰੀ ਬਣਨਗੇ ਕਿਉਂਕਿ ਉਨ੍ਹਾਂ ਦਾ ਐਟੀਟਿਊਡ ਗੰਭੀਰ ਨਹੀਂ ਸੀ। ਉਨ੍ਹਾਂ ਦੀਆਂ ਸ਼ਰਾਬ ਪੀਣ ਦੌਰਾਨ ਲੜਖੜਾਉਂਦੇ ਦੀਆਂ ਕਈ ਵੀਡੀਓਜ਼ ਵੀ ਵਾਇਰਲ ਹੋਈਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਟਰੇਂਡ ਕੀਤਾ ਗਿਆ ਹੈ ਕਿ ਉਹ ਗੰਭੀਰ ਰਹਿਣ। ਹੁਣ ਭਗਵੰਤ ਮਾਨ ਆਪਣੇ ਕੰਮ ’ਚ ਸੰਜੀਦਗੀ ਤੇ ਹਲੀਮੀ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਖਪਾਲ ਖਹਿਰਾ ਨੇ ਪ੍ਰਗਟਾਇਆ ਵਿਰੋਧ