ਸੁਖਪਾਲ ਖਹਿਰਾ ਦਾ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ''ਤੇ ਤਿੱਖਾ ਹਮਲਾ; ਵੀਡੀਓ ਸਾਂਝੀ ਕਰਕੇ ਘੇਰੀ ''ਆਪ'' ਸਰਕਾਰ
Wednesday, Jan 14, 2026 - 09:05 PM (IST)
ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' (Yudh Nashe Virudh) ਮੁਹਿੰਮ 'ਤੇ ਤਿੱਖਾ ਹਮਲਾ ਬੋਲਿਆ ਹੈ। ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਇਹ ਵੀਡੀਓ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਸ ਦੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਫੋਕੇ ਦਾਵਿਆਂ ਦੀ ਪੋਲ ਖੋਲ੍ਹਦੀ ਹੈ।
The video below completely trashes to ground the fictitious claims of @AamAadmiParty @ArvindKejriwal @BhagwantMann & @DGPPunjabPolice about so called Yudh Nashe Virudh !
— Sukhpal Singh Khaira (@SukhpalKhaira) January 14, 2026
The family of the drug overdose victim clearly brings out the total failure of govt especially stating that… pic.twitter.com/yjWKJ5Ibnj
ਪਰਿਵਾਰ ਨੇ ਸਰਕਾਰ ਦੀ ਨਾਕਾਮੀ ਨੂੰ ਕੀਤਾ ਉਜਾਗਰ
ਖਹਿਰਾ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਨਸ਼ੇ ਦੀ ਓਵਰਡੋਜ਼ ਕਾਰਨ ਜਾਨ ਗਵਾਉਣ ਵਾਲੇ ਇੱਕ ਪੀੜਤ ਦੇ ਪਰਿਵਾਰ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਵੱਲੋਂ ਨਸ਼ੇੜੀਆਂ ਦੇ ਘਰ ਢਾਹੁਣਾ ਇਸ ਗੰਭੀਰ ਸਮੱਸਿਆ ਦਾ ਕੋਈ ਹੱਲ ਨਹੀਂ ਹੈ ਅਤੇ ਇਹ ਕਦਮ ਸਰਕਾਰ ਦੀ ਪੂਰਨ ਨਾਕਾਮੀ ਨੂੰ ਦਰਸਾਉਂਦਾ ਹੈ।
ਸਿਰਫ਼ ਪ੍ਰਚਾਰ ਤੱਕ ਸੀਮਤ ਹੈ ਮੁਹਿੰਮ
ਖਹਿਰਾ ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਇਹ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਮੁਹਿੰਮ ਸਿਰਫ਼ ਮੀਡੀਆ ਵਿੱਚ ਦਿਖਾਈ ਦੇ ਰਹੀ ਹੈ, ਜਦੋਂ ਕਿ ਜ਼ਮੀਨੀ ਪੱਧਰ 'ਤੇ ਹਾਲਾਤ ਬਿਲਕੁਲ ਵੱਖਰੇ ਹਨ ਅਤੇ ਕੁਝ ਵੀ ਸਾਰਥਕ ਨਹੀਂ ਹੋ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
