''ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ'', ਸੁਖਪਾਲ ਖਹਿਰਾ ਦਾ ਮਾਨ ਸਰਕਾਰ ''ਤੇ ਤਿੱਖਾ ਹਮਲਾ
Monday, Feb 23, 2026 - 07:10 PM (IST)
ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਸੂਬਾ ਪੁਲਸ ਵਿਰੁੱਧ ਮੋਰਚਾ ਖੋਲ੍ਹਦਿਆਂ ਉਨ੍ਹਾਂ 'ਤੇ ਸਿਆਸੀ ਬਦਲਾਖੋਰੀ ਦੇ ਗੰਭੀਰ ਦੋਸ਼ ਲਗਾਏ ਹਨ। ਖਹਿਰਾ ਨੇ ਟਵਿੱਟਰ (X) ਰਾਹੀਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਡੀਜੀਪੀ ਪੰਜਾਬ ਪੁਲਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਇਸ ਪੂਰੀ ਕਾਰਵਾਈ ਨੂੰ ਅਣਮਨੁੱਖੀ ਕਰਾਰ ਦਿੱਤਾ ਹੈ।
"ਇੱਕ ਚੋਰੀ ਉੱਤੋਂ ਸੀਨਾ ਜ਼ੋਰੀ"
ਖਹਿਰਾ ਨੇ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ "ਇੱਕ ਚੋਰੀ ਉੱਤੋਂ ਸੀਨਾ ਜ਼ੋਰੀ" ਵਾਲੀ ਕਹਾਵਤ ਇਨ੍ਹਾਂ ਲੋਕਾਂ 'ਤੇ ਪੂਰੀ ਤਰ੍ਹਾਂ ਢੁਕਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਾਜ਼ਿਸ਼ ਤਹਿਤ ਪਹਿਲਾਂ ਬਿਨਾਂ ਕਿਸੇ ਨੋਟਿਸ ਜਾਂ ਸੁਣਵਾਈ ਦੇ ਉਨ੍ਹਾਂ ਦੀ ਜਾਇਦਾਦ ਨੂੰ ਗੈਰ-ਕਾਨੂੰਨੀ ਢੰਗ ਨਾਲ ਢਾਹ ਦਿੱਤਾ ਗਿਆ ਅਤੇ ਹੁਣ ਉਲਟਾ ਪੀੜਤ ਹੋਣ ਦੇ ਬਾਵਜੂਦ ਉਨ੍ਹਾਂ ਦੇ ਖਿਲਾਫ਼ ਹੀ ਐੱਫ.ਆਈ.ਆਰ. (FIR) ਦਰਜ ਕਰ ਦਿੱਤੀ ਗਈ ਹੈ।
“Ek Chori utto Sina Jori” aptly fits upon the below dastardly in human people @BhagwantMann @ArvindKejriwal @DGPPunjabPolice !
— Sukhpal Singh Khaira (@SukhpalKhaira) February 23, 2026
First these conspirators illegally demolished my property without any notice or hearing and then registered a FIR against the victim (Khaira Mla) !… pic.twitter.com/ukr1xIXxkI
ਹਾਈ ਕੋਰਟ ਜਾਣ ਦਾ ਐਲਾਨ
ਖਹਿਰਾ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਕਰਦਿਆਂ ਪੁਲਸ ਅਧਿਕਾਰੀਆਂ ਨੂੰ "ਵਰਦੀ ਵਿੱਚ ਅਪਰਾਧੀ" ਅਤੇ ਸਿਆਸਤਦਾਨਾਂ ਨੂੰ "ਕਾਇਰ" ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਤਾ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਜਾਣਗੇ, ਇਸੇ ਲਈ ਬਦਲਾਖੋਰੀ ਤਹਿਤ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਖਹਿਰਾ ਨੇ ਸਪੱਸ਼ਟ ਕੀਤਾ ਕਿ ਉਹ ਇਨ੍ਹਾਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਸਹੁੰ ਚੁੱਕਦਿਆਂ ਕਿਹਾ ਕਿ ਉਹ ਇਸ ਲੜਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲੈ ਕੇ ਜਾਣਗੇ ਅਤੇ ਇਸ ਨੂੰ ਇਸਦੇ ਤਰਕਪੂਰਨ ਅੰਤ ਤੱਕ ਪਹੁੰਚਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਦੋਸ਼ੀ ਪੁਲਸ ਅਤੇ ਸਿਵਲ ਅਧਿਕਾਰੀਆਂ ਨੂੰ ਸਜ਼ਾ ਦਿਵਾ ਕੇ ਹੀ ਦਮ ਲੈਣਗੇ। ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਸੂਬੇ ਦੀ ਸਿਆਸਤ ਇੱਕ ਵਾਰ ਫਿਰ ਭਖ ਗਈ ਹੈ, ਖਾਸ ਕਰਕੇ ਜਦੋਂ ਖਹਿਰਾ ਵੱਲੋਂ ਸਿੱਧੇ ਤੌਰ 'ਤੇ ਉੱਚ ਲੀਡਰਸ਼ਿਪ ਨੂੰ ਚੁਣੌਤੀ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
