ਮੁਫ਼ਤ ਬਿਜਲੀ ਦੀ ਸਹੂਲਤ ਨੂੰ ਲੈ ਕੇ ਸੁਖਪਾਲ ਖਹਿਰਾ ਦਾ ਟਵੀਟ, ਮਾਨ ਸਰਕਾਰ ਨੂੰ ਕੀਤੀ ਇਹ ਅਪੀਲ

04/15/2022 6:41:35 PM

ਚੰਡੀਗੜ੍ਹ (ਵਾਰਤਾ) : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਅਪੀਲ ਕੀਤੀ ਕਿ ਮੁਫ਼ਤ ਬਿਜਲੀ ਦੀ ਗਾਰੰਟੀ ’ਤੇ ਅਮਲ ਕਰਦਿਆਂ 27 ਲੱਖ ਪਰਿਵਾਰਾਂ ਨੂੰ ਪਹਿਲਾਂ ਤੋਂ ਮਿਲ ਰਹੀ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਤੋਂ ਵਾਂਝਾ ਨਾ ਕੀਤਾ ਜਾਵੇ। ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਵਿਧਾਨ ਸਭਾ ਚੋਣ ਪ੍ਰਚਾਰ ਮੁਹਿੰਮ ਦੌਰਾਨ 'ਆਪ' ਦੇ ਮੁੱਖ ਵਾਅਦਿਆਂ ’ਚੋਂ ਇਕ ਸੀ ਅਤੇ ਪਿਛਲੇ ਮਹੀਨੇ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਭਗਵੰਤ ਮਾਨ ਸਰਕਾਰ ਅਤੇ ਪਾਰਟੀ ਵਿਚਾਲੇ ਕਵਾਇਦ ਸ਼ੁਰੂ ਹੋ ਚੁੱਕੀ ਹੈ ਕਿ ਇਸ ਵਾਅਦੇ ਨੂੰ ਕਿਵੇਂ ਪੂਰਾ ਕੀਤਾ ਜਾਵੇ। ਇਸੇ ਸੰਦਰਭ ’ਚ ਪੰਜਾਬ ਦੇ ਕੁਝ ਸੀਨੀਅਰ ਅਧਿਕਾਰੀਆਂ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਬੁਲਾਇਆ ਗਿਆ, ਜਿਸ ’ਤੇ ਵਿਰੋਧੀ ਧਿਰ ਨੇ ਮੁੱਖ ਮੰਤਰੀ ’ਤੇ ‘ਕਠਪੁਤਲੀ ਮੁੱਖ ਮੰਤਰੀ’ ਅਤੇ ਸੂਬਾ ਸਰਕਾਰ ’ਤੇ ਕੇਜਰੀਵਾਲ ਦੇ ‘ਰਿਮੋਟ ਕੰਟਰੋਲ’ ਨਾਲ ਚੱਲਣ ਦਾ ਦੋਸ਼ ਲਾਇਆ।

ਇਹ ਵੀ ਪੜ੍ਹੋ : ਪੰਜਾਬ ’ਚ ਬਿਜਲੀ ਸੰਕਟ ਹੋਇਆ ਡੂੰਘਾ, ਕੋਲਾ ਖ਼ਤਮ ਹੋਣ ਕਾਰਨ ਗੋਇੰਦਵਾਲ ਸਾਹਿਬ ਦੇ ਦੋਵੇਂ ਯੂਨਿਟ ਬੰਦ

PunjabKesari

ਮਾਨ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹੀ ਅਧਿਕਾਰੀਆਂ ਨੂੰ ਸਿਖਲਾਈ ਲਈ ਦਿੱਲੀ ਭੇਜਿਆ ਸੀ। ਮਾਨ ਨੇ ਹੀ 16 ਅਪ੍ਰੈਲ ਨੂੰ ਵੱਡਾ ਐਲਾਨ ਕਰਨ ਦਾ ਐਲਾਨ ਕੀਤਾ ਹੈ ਤੇ ਕਿਆਸ ਲਾਏ ਜਾ ਰਹੇ ਹਨ ਕਿ ਕੱਲ੍ਹ ਉਹ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰਨਗੇ। ਖਹਿਰਾ ਨੇ ਅੱਜ ਟਵੀਟ ਕਰਕੇ ਕਿਹਾ ਹੈ ਕਿ ਗਰੀਬਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ’ਤੇ ਅਮਲ ਕਰਦਿਆਂ ਕਿਤੇ ਉਨ੍ਹਾਂ 27 ਲੱਖ ਪਰਿਵਾਰਾਂ, ਜਿਨ੍ਹਾਂ ਨੂੰ 200 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ, ਨੂੰ ਵਾਂਝਾ ਨਾ ਕੀਤਾ ਜਾਵੇ ਕਿਉਂਕਿ ਕੇਜਰੀਵਾਲ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਭਾਵੇਂ 301 ਬਿਜਲੀ ਯੂਨਿਟ ਦੀ ਖਪਤ ਹੁੰਦੀ ਹੈ ਤਾਂ ਪੂਰਾ ਬਿੱਲ ਵਸੂਲਿਆ ਜਾਵੇਗਾ। ਸਾਲ 2016 ’ਚ ਸ਼ੁਰੂ ਕੀਤੀ ਗਈ ਸਕੀਮ ਅਨੁਸਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ।

ਇਕ ਹੋਰ ਟਵੀਟ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਂ ਸੁਣਿਆ ਹੈ ਕਿ ਭਗਵੰਤ ਮਾਨ ਸਰਕਾਰ ਗ਼ਲਤ ਤਰੀਕੇ ਨਾਲ ਕ੍ਰਾਸ ਸਬਸਿਡੀ ਕਰਨ ਜਾ ਰਹੀ ਹੈ! ਉਹ 10 ਏਕੜ ਤੇ ਉਸ ਤੋਂ ਵੱਧ ਦੇ ਕਿਸਾਨਾਂ ’ਤੇ ਟਿਊਬਵੈੱਲ ਬਿੱਲ ਲਾਏਗੀ ਤੇ ਫਿਰ ਉਸ ਬੱਚਤ ’ਚੋਂ 300 ਯੂਨਿਟ ਮੁਫ਼ਤ ਦੇਵੇਗੀ! ਅਰਵਿੰਦ ਕੇਜਰੀਵਾਲ ਵੱਲੋਂ ਗਾਰੰਟੀ ਦਿੰਦੇ ਸਮੇਂ ਇਸ ਧੋਖੇ ਬਾਰੇ ਸਪੱਸ਼ਟ ਨਹੀਂ ਕੀਤਾ ਗਿਆ ਸੀ! 

PunjabKesari

ਇਹ ਵੀ ਪੜ੍ਹੋ : ਠੱਗਾਂ ਨੇ ਲੱਭਿਆ ਨਵਾਂ ਤਰੀਕਾ, ਬਿਜਲੀ ਬੰਦ ਹੋਣ ਦਾ ਮੈਸੇਜ ਭੇਜ ਇੰਝ ਮਾਰ ਰਹੇ ਨੇ ਠੱਗੀ


Manoj

Content Editor

Related News