ਖ਼ੁਦਕੁਸ਼ੀ ਕਰਨ ਵਾਲੇ ਲਵਪ੍ਰੀਤ ਦੇ ਘਰ ਪਹੁੰਚੇ ਖਹਿਰਾ, ਮੰਗੀ ਜਾਂਚ

07/20/2020 6:19:52 PM

ਸੰਗਰੂਰ (ਰਜੇਸ਼ ਕੋਹਲੀ) : ਸੰਗਰੂਰ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਖ਼ੁਦਕੁਸ਼ੀ ਤੋਂ ਬਾਅਦ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਥੇ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ 2020 ਰੈਫਰੈਂਡਮ ਦਾ ਕੋਈ ਮੁੱਦਾ  ਨਹੀਂ ਹੈ ਜਦਕਿ ਸਰਕਾਰ ਜਾਣ ਬੁੱਝ ਕੇ ਇਸ ਨੂੰ ਚੁੱਕ ਰਹੀ ਅਤੇ ਜਾਣਬੁੱਝ ਕੇ ਨੌਜਵਾਨਾਂ 'ਤੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਸਰਕਾਰ ਦਲਿਤ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਜੋ ਕਿ ਦਮਦਮੀ ਟਕਸਾਲ ਤੋਂ ਧਾਰਮਿਕ ਸਿੱਖਿਆ ਲੈ ਕੇ ਆਇਆ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਨੇੜਲੇ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਦੀ ਸੇਵਾ ਨਿਭਾਅ ਰਿਹਾ ਸੀ ਨੂੰ ਅਚਾਨਕ ਲਹਿਰਾ ਪੁਲਸ ਵਲੋਂ ਚੰਡੀਗੜ੍ਹ ਪੇਸ਼ੀ ਅਤੇ ਦਰਜ ਹੋਏ ਮਾਮਲੇ ਬਾਰੇ ਦੱਸਿਆ ਜਾਂਦਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਮੁੱਖ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ 3 ਮੁਲਾਜ਼ਮਾਂ ਨੂੰ ਹੋਇਆ ਕੋਰੋਨਾ

ਉਹ ਇਕੱਲਾ ਹੀ ਪੇਸ਼ੀ 'ਤੇ ਚਲਾ ਜਾਂਦਾ ਹੈ ਅਤੇ ਉਥੇ ਉਸ ਨਾਲ ਕੀ ਹੁੰਦਾ ਹੈ, ਕਿਸੇ ਨੂੰ ਕੁੱਝ ਨਹੀਂ ਪਤਾ ਕਿ ਕਿਸ ਤਰ੍ਹਾਂ ਉਸ 'ਤੇ ਤਸ਼ੱਦਤ ਕੀਤਾ ਗਿਆ ਜਾਂ ਉਸ ਨੂੰ ਡਰਾਇਆ ਧਮਕਾਇਆ ਜਿਸ ਕਾਰਣ ਉਸ ਨੇ ਇਹ ਕਦਮ ਚੁੱਕ ਲਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਨੇ ਸੁਸਾਇਡੀ ਨੋਟ 'ਚ ਇਹ ਲਿਖਿਆ ਹੈ ਕਿ ਮੇਰੀ ਮੌਤ ਤੋਂ ਬਾਅਦ ਕਿਸੇ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਜਿਸ ਦਾ ਦੁੱਧ ਦਾ ਦੁੱਧ ਤੇ ਪਾਣੀ ਦਾ ਹੋਣਾ ਚਾਹੀਦਾ ਹੈ ਕਿਉਂਕਿ ਲਵਪ੍ਰੀਤ ਦਾ ਨਾਮ ਕਿਸੇ ਅਪਰਾਧਿਕ ਮਾਮਲੇ ਵਿਚ ਨਹੀਂ ਸੀ ਅਤੇ ਨਾ ਹੀ ਉਹ ਕਿਸੇ ਜਥੇਬੰਦੀ ਨਾਲ ਸੰਬੰਧ ਰੱਖਦਾ ਸੀ।

ਇਹ ਵੀ ਪੜ੍ਹੋ : ਹੁਕਮਾਂ ਨੂੰ ਛਿੱਕੇ ਟੰਗ ਵਿਆਹ 'ਚ ਕੀਤਾ ਇਕੱਠ, ਪੁਲਸ ਨੇ ਚੱਲਦੇ ਵਿਆਹ 'ਚੋਂ ਚੁੱਕਿਆ ਲਾੜਾ


Gurminder Singh

Content Editor

Related News