DGP ਇੰਟੈਲੀਜੈਂਸ ਤੇ ਅਮ੍ਰਿਤਸਰ ਪੁਲਸ ਕਮਿਸ਼ਨਰ ਦੀ ਨਿਯੁਕਤੀ ’ਤੇ ਸੁਖਪਾਲ ਖਹਿਰਾ ਨੇ ਟਵੀਟ ਕਰ ਆਖੀ ਇਹ ਗੱਲ
Sunday, Apr 10, 2022 - 11:21 AM (IST)
ਚੰਡੀਗੜ੍ਹ (ਬਿਊਰੋ) - ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਹੋਰ ਟਵੀਟ ਕੀਤਾ ਗਿਆ ਹੈ। ਇਸ ਟਵੀਟ ’ਚ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਪੁਲਸ ਅਫ਼ਸਰ ਪ੍ਰਬੋਧ ਕੁਮਾਰ ਦੀ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਸ ਕਮਿਸ਼ਨਰ ਵਜੋਂ ਹੋਈ ਨਿਯੁਕਤੀ ’ਤੇ ਜਤਾਏ ਇਤਰਾਜ਼ ਨੂੰ ਸਹੀ ਦੱਸਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ
ਟਵੀਟ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੁਆਰਾ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਨਿਯੁਕਤੀ ’ਤੇ ਉਠਾਏ ਗਏ ਗੰਭੀਰ ਮੁੱਦੇ ਦਾ ਜਵਾਬ ਦੇਣਾ ਚਾਹੀਦਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਜਵਾਬ ਦੇਣ ਕਿ ਬਹਿਬਲ ਕਲਾਂ ਕਾਂਡ ਦੇ ਇਸ ਦੋ ਅਫ਼ਸਰਾਂ ਨੂੰ ਬੇਮਿਸਾਲ ਅਹੁਦਿਆਂ ਨਾਲ ਕਿਉਂ ਨਿਵਾਜਿਆ ਜਾ ਰਿਹਾ ਹੈ?
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ
ਦੱਸ ਦੇਈਏ ਕਿ ਉਕਤ ਲੋਕਾਂ ਦੀ ਨਿਯੁਕਤੀਆਂ ’ਤੇ ਕੁੰਵਰ ਵਿਜੇ ਪ੍ਰਤਾਪ ਨੂੰ ਇਤਰਾਜ ਹੈ। ਕੁੰਵਰ ਨੇ ਕਿਹਾ ਕਿ ਇਨ੍ਹਾਂ ਦੋਵਾਂ ਅਫ਼ਸਰਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਵਿੱਚ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਵਾਸਤੇ ਪੂਰਾ ਜੋਰ ਲਗਾਇਆ ਸੀ। ਫੇਸਬੁੱਕ ਪੋਸਟ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਮੰਗ ਕੀਤੀ ਕਿ ਇੰਨਾ ਨਿਯੁਕਤੀਆਂ ’ਤੇ ਪੁਨਰ-ਵਿਚਾਰ ਕਰਨ ਦੀ ਲੋੜ ਹੈ ਤਾਂਕਿ ਸਰਕਾਰ ਦੀ ਮੰਸ਼ਾ ’ਤੇ ਸਵਾਲ ਨਾ ਚੁੱਕੇ ਜਾਣ।
ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ