ਸੁਖਪਾਲ ਖਹਿਰਾ ''ਤੇ ਵਿਰਸਾ ਸਿੰਘ ਵਲਟੋਹਾ ਦਾ ਵੱਡਾ ਖੁਲਾਸਾ

Saturday, Aug 11, 2018 - 07:11 PM (IST)

ਸੁਖਪਾਲ ਖਹਿਰਾ ''ਤੇ ਵਿਰਸਾ ਸਿੰਘ ਵਲਟੋਹਾ ਦਾ ਵੱਡਾ ਖੁਲਾਸਾ

ਜਲੰਧਰ : ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਮਿਲਣੀ 'ਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੱਡਾ ਬਿਆਨ ਦਿੱਤਾ ਹੈ। ਵਲਟੋਹਾ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਨੇ ਮਜੀਠੀਆ ਨਾਲ ਮੁਲਾਕਾਤ ਕਰਵਾਉਣ ਲਈ ਮੈਨੂੰ ਵੀ ਫੋਨ ਕੀਤਾ ਸੀ, ਜਿਸ 'ਤੇ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਇਸ ਗੱਲ ਦਾ ਖੁਲਾਸਾ ਵਲਟੋਹਾ ਨੇ ਇਕ ਰੇਡੀਓ ਨਾਲ ਫੋਨ 'ਤੇ ਗੱਲਬਾਤ ਦੌਰਾਨ ਕੀਤਾ। ਵਲਟੋਹਾ ਨੇ ਕਿਹਾ ਕਿ ਉਨ੍ਹਾਂ ਦੇ ਮਿਲਣੀ ਤੋਂ ਇਨਕਾਰ ਕਰਨ ਦੇ ਬਾਵਜੂਦ ਵੀ ਦੋਵਾਂ ਆਗੂਆਂ ਵਿਚਾਲੇ ਮੁਲਾਕਾਤ ਹੋਈ ਸੀ ਅਤੇ ਇਸ ਗੱਲ ਨੂੰ ਖੁਦ ਸੁਖਪਾਲ ਖਹਿਰਾ ਵੀ ਕਬੂਲ ਕਰ ਚੁੱਕੇ ਸਨ।
ਇਥੇ ਹੀ ਬਸ ਨਹੀਂ ਵਲਟੋਹਾ ਨੇ ਕਿਹਾ ਕਿ ਜਿਸ ਸਮੇਂ ਹਰਵਿੰਦਰ ਸਿੰਘ ਫੂਲਕਾ ਵਿਰੋਧੀ ਧਿਰ ਦੇ ਅਹੁਦੇ 'ਤੇ ਸਨ ਤਾਂ ਸੁਖਪਾਲ ਖਹਿਰਾ ਨੇ ਮੈਨੂੰ ਫੋਨ ਕਰਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਫੂਲਕਾ ਦਾ ਵਿਰੋਧ ਕਰਨ ਲਈ ਕਿਹਾ ਸੀ ਤਾਂ ਜੋ ਫੂਲਕਾ 'ਤੇ ਦਬਾਅ ਪੈ ਸਕੇ ਅਤੇ ਉਹ ਵਿਰੋਧੀ ਧਿਰ ਦੇ ਅਹੁਦੇ ਤੋਂ ਅਸਤੀਫੇ ਦੇ ਦੇਣ।


Related News