ਸੁਖਪਾਲ ਖਹਿਰਾ ਨੇ ਜੱਦੀ ਪਿੰਡ ਰਾਮਗੜ੍ਹ ''ਚ ਪਾਈ ਵੋਟ
Sunday, Dec 14, 2025 - 12:52 PM (IST)
ਭੁਲੱਥ (ਰਜਿੰਦਰ) : ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਪਣੇ ਜੱਦੀ ਪਿੰਡ ਰਾਮਗੜ੍ਹ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਪੈ ਰਹੀਆਂ ਵੋਟਾਂ ਦੌਰਾਨ ਆਪਣੇ ਵੋਟ ਦਾ ਇਸਤੇਮਾਲ ਕੀਤਾ ਹੈ। ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਆਪਣੀ ਵੋਟ ਭੁਗਤਾਉਣ।
