ਸੁਖਪਾਲ ਖਹਿਰਾ ਨੇ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫਾ (ਵੀਡੀਓ)

Thursday, Apr 25, 2019 - 01:45 PM (IST)

ਤਰਨਤਾਰਨ (ਬਿਊਰੋ) : ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਨੇ ਅੱਜ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਵਿਧਾਨਸਭਾ ਸਪੀਕਰ ਨੂੰ ਭੇਜਿਆ ਹੈ। 'ਜਗ ਬਾਣੀ' ਵਲੋਂ ਜਦੋਂ ਸੁਖਪਾਲ ਖਹਿਰਾ ਦੇ ਪੀ. ਏ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸੁਖਪਾਲ ਖਹਿਰਾ ਵਲੋਂ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਸੁਖਪਾਲ ਖਹਿਰਾ ਭੁੱਲਥ ਤੋਂ ਵਿਧਾਇਕ ਹਨ। ਸੁਖਪਾਲ ਖਹਿਰਾ ਨੇ 'ਆਪ' ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ 'ਪੰਜਾਬ ਏਕਤਾ ਪਾਰਟੀ' ਬਣਾਈ ਹੈ।


author

Anuradha

Content Editor

Related News