ਸੁਖਪਾਲ ਖਹਿਰਾ ਦੀ 'ਆਪ' 'ਚ ਜਾਣ ਤੋਂ ਕੋਰੀ ਨਾਂਹ

Tuesday, May 28, 2019 - 12:23 PM (IST)

ਸੁਖਪਾਲ ਖਹਿਰਾ ਦੀ 'ਆਪ' 'ਚ ਜਾਣ ਤੋਂ ਕੋਰੀ ਨਾਂਹ

ਚੰਡੀਗੜ੍ਹ : 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' (ਪੀ. ਡੀ. ਏ.) ਦੇ ਪ੍ਰਧਾਨ ਅਤੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਤੌਰ 'ਤੇ ਆਮ ਆਦਮੀ ਪਾਰਟੀ 'ਚ ਵਾਪਸੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਪਰ 'ਆਪ' ਵਲੋਂ ਪੀ. ਡੀ. ਏ. 'ਚ ਸ਼ਾਮਲ ਹੋਣ 'ਤੇ ਉਸ ਦੇ ਸੁਆਗਤ ਦੀ ਗੱਲ ਕਹੀ ਹੈ। ਸੁਖਪਾਲ ਖਹਿਰਾ ਦਾ ਇਹ ਬਿਆਨ ਸੰਗਰੂਰ ਤੋਂ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਫੋਨ ਕਰਨ ਦੇ ਇਕ ਦਿਨ ਬਾਅਦ ਆਇਆ ਹੈ। ਦੱਸ ਦੇਈਏ ਕਿ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਅਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੂੰ ਫੋਨ ਕੀਤਾ ਸੀ ਅਤੇ ਦੋਹਾਂ ਨੂੰ ਪਿਛਲੇ ਸਮੇਂ ਦੌਰਾਨ ਜੋ ਵੀ ਹੋਇਆ, ਉਸ ਨੂੰ ਭੁੱਲਣ ਦੀ ਗੱਲ ਕਹੀ ਸੀ। ਭਗਵੰਤ ਮਾਨ ਨੇ ਉਨ੍ਹਾਂ ਨੂੰ ਸੰਸਦ 'ਚ ਚੁੱਕੇ ਜਾਣ ਵਾਲੇ ਪੰਜਾਬ ਨਾਲ ਸਬੰਧਿਤ ਮਸਲਿਆਂ 'ਤੇ ਮਾਰਗ ਦਰਸ਼ਨ ਕਰਨ ਲਈ ਵੀ ਕਿਹਾ। ਖਹਿਰਾ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਵਲੋਂ ਪਾਰਟੀ ਦੀ ਇਕਜੁੱਟਤਾ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ। ਇਸ ਦੇ ਨਾਲ-ਨਾਲ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਜਿੱਤ ਦੀ ਵਧਾਈ ਵੀ ਦਿੱਤੀ।
 


author

Babita

Content Editor

Related News