ਸੁਖਪਾਲ ਖਹਿਰਾ ਨੂੰ ਈ. ਡੀ. ਨੇ ਜਾਰੀ ਕੀਤੇ ਸੰਮਨ, ਇਸ ਤਾਰੀਖ਼ ਨੂੰ ਪੇਸ਼ ਹੋਣ ਲਈ ਕਿਹਾ
Monday, Mar 15, 2021 - 06:48 PM (IST)
ਚੰਡੀਗੜ੍ਹ : ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਸੋਮਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਸਬੰਧੀ ਸੰਮਨ ਜਾਰੀ ਕੀਤੇ ਹਨ। ਹੁਣ ਈ. ਡੀ. ਵੱਲੋਂ ਸੁਖਪਾਲ ਖਹਿਰਾ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਚੜ੍ਹਦੀ ਸਵੇਰ ਵਾਪਰਿਆ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਲਈ ਵਿਅਕਤੀ ਦੀ ਜਾਨ
ਦੱਸਣਯੋਗ ਹੈ ਕਿ ਈ. ਡੀ. ਦੀ ਟੀਮ ਨੇ ਬੀਤੇ ਦਿਨੀਂ ਮਨੀ ਲਾਂਡਰਿੰਗ ਮਾਮਲੇ ਸਬੰਧੀ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ਅਤੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਰਾਮਗੜ੍ਹ ਸਥਿਤ ਜੱਦੀ ਘਰ ਵਿਖੇ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਧੀ-ਜਵਾਈ ਦੇ ਘਰ ਵੀ ਉਸੇ ਦਿਨ ਛਾਪੇਮਾਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੀਆਂ ਨਾਨ-ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਅੱਜ ਤੋਂ, ਮਹਿਕਮੇ ਨੇ ਲਿਆ ਅਹਿਮ ਫ਼ੈਸਲਾ
ਸੁਖਪਾਲ ਖਹਿਰਾ ਦੀ ਚੰਡੀਗੜ੍ਹ ਸਥਿਤ ਕੋਠੀ ਵਿਖੇ ਕਈ ਘੰਟਿਆਂ ਤੱਕ ਛਾਪੇਮਾਰੀ ਕੀਤੀ ਗਈ ਸੀ। ਇਹ ਛਾਪੇਮਾਰੀ ਸਾਲ 2015 ਦੇ ਫਾਜ਼ਿਲਕਾ ਨਸ਼ੀਲੇ ਪਦਾਰਥ ਤੇ ਫਰਜ਼ੀ ਪਾਸਪੋਰਟ ਗਿਰੋਹ ਮਾਮਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਕੀਤੀ ਗਈ ਸੀ, ਜਦੋਂ ਕਿ ਸੁਖਪਾਲ ਖਹਿਰਾ ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਉਨ੍ਹਾ ਨੇ ਕੋਈ ਗਲਤ ਕੰਮ ਨਹੀਂ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ