ਰਾਹੁਲ ਗਾਂਧੀ ਨੂੰ ਮਿਲਣ ਮਗਰੋਂ ''ਸੁਖਪਾਲ ਖਹਿਰਾ'' ਦਾ ਪਹਿਲਾ ਬਿਆਨ ਆਇਆ ਸਾਹਮਣੇ
Thursday, Jun 17, 2021 - 04:04 PM (IST)
ਨਵੀਂ ਦਿੱਲੀ/ਚੰਡੀਗੜ੍ਹ (ਰਮਨਜੀਤ) : ਹਾਲ ਹੀ 'ਚ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂ ਸੁਖਪਾਲ ਸਿੰਘ ਖਹਿਰਾ, ਵਿਧਾਇਕ ਪਿਰਮਲ ਸਿੰਘ ਅਤੇ ਜਗਦੇਵ ਸਿੰਘ ਕਮਾਲੂ ਵੱਲੋਂ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ।
ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਪਾਰਟੀ ਲਈ ਕੰਮ ਕਰਨ ਦਾ ਉਨ੍ਹਾਂ ਨੂੰ ਮੌਕਾ ਦਿੱਤਾ ਹੈ।
ਇਹ ਵੀ ਪੜ੍ਹੋ : 'ਈ-ਕਾਰਡਾਂ' ਰਾਹੀਂ ਨਿੱਜੀ ਹਸਪਤਾਲ 'ਚ ਇਲਾਜ ਕਰਾਉਣ ਵਾਲਿਆਂ ਨੂੰ ਵੱਡੀ ਰਾਹਤ, ਜਾਰੀ ਹੋਏ ਇਹ ਹੁਕਮ
ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਯਕੀਨ ਦਿਵਾਉਂਦੇ ਹਨ ਕਿ ਪੰਜਾਬ ਅਤੇ ਸੂਬੇ ਦੇ ਲੋਕਾਂ ਵਾਸਤੇ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 'ਚ ਜਾਣਾ ਉਨ੍ਹਾਂ ਦਾ ਗਲਤ ਫ਼ੈਸਲਾ ਸੀ ਪਰ ਅਖ਼ੀਰ 'ਚ ਉਹ ਹੀ ਹੁੰਦਾ ਹੈ, ਜੋ ਕੁਦਰਤ ਨੂੰ ਮਨਜ਼ੂਰ ਹੋਵੇ।
ਖਹਿਰਾ ਨੇ ਕਿਹਾ ਕਿ ਉਹ ਆਪਣੇ ਐਨ. ਆਰ. ਆਈ. ਭਰਾਵਾਂ ਨੂੰ ਵੀ ਕਾਂਗਰਸ ਨਾਲ ਜੁੜਨ ਦੀ ਅਪੀਲ ਕਰਦੇ ਹਨ ਤਾਂ ਜੋ ਉਹ ਆਉਣ ਵਾਲੇ ਦਿਨਾਂ 'ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ