ਸੁਖਪਾਲ ਖਹਿਰਾ ਨੇ ''ਨਵਜੋਤ ਸਿੱਧੂ'' ਨੂੰ ਦਿੱਤੀ ਵਧਾਈ, ਨਾਲ ਹੀ ਕਹਿ ਦਿੱਤੀ ਇਹ ਗੱਲ

Monday, Jul 19, 2021 - 11:34 AM (IST)

ਸੁਖਪਾਲ ਖਹਿਰਾ ਨੇ ''ਨਵਜੋਤ ਸਿੱਧੂ'' ਨੂੰ ਦਿੱਤੀ ਵਧਾਈ, ਨਾਲ ਹੀ ਕਹਿ ਦਿੱਤੀ ਇਹ ਗੱਲ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ 'ਤੇ ਨਵਜੋਤ ਸਿੰਘ ਸਿੱਧੂ ਦਾ ਸੁਆਗਤ ਕਰਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਈਕਮਾਨ ਨੇ ਨਹੀਂ ਸੁਣੀ ਤਾਂ ਹੁਣ ਪਲਟਵਾਰ ਕਰਨਗੇ 'ਕੈਪਟਨ', ਇੰਝ ਦਿਖਾਉਣਗੇ ਅਹਿਮੀਅਤ

PunjabKesari

ਨਾਲ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਸਿੱਧੂ ਚੀਫ਼ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨਾਲ ਸਤਿਕਾਰਯੋਗ ਢੰਗ ਨਾਲ ਆਪਣੇ ਮਸਲੇ ਸੁਲਝਾਉਣਗੇ। ਇਸ ਦੇ ਨਾਲ ਹੀ ਇਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬੇਅਦਬੀ ਅਤੇ ਬਹਿਬਲ ਕਲਾਂ ਵਰਗੇ ਭਖਦੇ ਮੁੱਦਿਆਂ ਨੂੰ ਹੱਲ ਕਰਨਗੇ।

ਇਹ ਵੀ ਪੜ੍ਹੋ : 'ਛੱਤਬੀੜ ਚਿੜੀਆਘਰ' ਘੁੰਮਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੋਂ ਮੁੜ ਖੁੱਲ੍ਹੇਗਾ

ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਚਾਰਾਂ ਕਾਰਜਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ, ਸੰਗਤ ਗਿਲਜੀਆਂ, ਸੁਖਵਿੰਦਰ ਡੈਨੀ ਅਤੇ ਪਵਨ ਗੋਇਲ ਦਾ ਵੀ ਸੁਆਗਤ ਕੀਤਾ ਅਤੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News