ਸੁਖਪਾਲ ਖਹਿਰਾ ਦੀ ਪਟੀਸ਼ਨ ’ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਨੂੰ ਦੱਸਿਆ ਗੈਰ-ਕਾਨੂੰਨੀ

Thursday, Nov 18, 2021 - 09:31 AM (IST)

ਚੰਡੀਗੜ੍ਹ (ਹਾਂਡਾ) : ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਖ਼ਲ ਹੋਈ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਹੋਵੇਗੀ। ਖਹਿਰਾ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ’ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਖਹਿਰਾ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਖਹਿਰਾ ਵੱਲੋਂ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦਿਆਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਹੈ।

ਇਹ ਵੀ ਪੜ੍ਹੋ : CM ਚੰਨੀ ਨਾਲ ਮੁਲਾਕਾਤ ਮਗਰੋਂ ਬਲਬੀਰ ਸਿੰਘ ਰਾਜੇਵਾਲ ਦੀ ਪ੍ਰੈੱਸ ਕਾਨਫਰੰਸ, ਜਾਣੋ ਮੀਟਿੰਗ ਬਾਰੇ ਕੀ ਕਿਹਾ

ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਸੀ ਕਿ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ 'ਤੇ ਬੈਠ ਗਏ ਸਨ।

ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ 'ਅਸ਼ਵਨੀ ਸ਼ਰਮਾ' (ਤਸਵੀਰਾਂ)

ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਈ. ਡੀ. ਨੇ ਸੁਖਪਾਲ ਖਹਿਰਾ ਦੀ ਸੈਕਟਰ-5 ਸਥਿਤ ਕੋਠੀ 'ਚ ਛਾਪੇਮਾਰੀ ਕਰਕੇ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News