ਮੋਹਾਲੀ ਅਦਾਲਤ ਨੇ ''ਸੁਖਪਾਲ ਖਹਿਰਾ'' ਨੂੰ ਨਿਆਇਕ ਹਿਰਾਸਤ ''ਚ ਭੇਜਿਆ
Thursday, Nov 18, 2021 - 04:18 PM (IST)
ਮੋਹਾਲੀ (ਪਰਦੀਪ) : ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕੋਟੇਰਟ (ਈ. ਡੀ.) ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਮੋਹਾਲੀ ਦੀ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਦਾਲਤ ਵੱਲੋਂ ਇਸ ਕੇਸ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਣੀ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਈ. ਡੀ. ਨੇ ਸੁਖਪਾਲ ਖਹਿਰਾ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ।
ਇਹ ਵੀ ਪੜ੍ਹੋ : 18 ਸਾਲਾ ਕੁੜੀ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ, ਭੂਆ ਨੇ ਪੁਲਸ ਬੁਲਾ ਕੇ ਰੁਕਵਾਇਆ ਅੰਤਿਮ ਸੰਸਕਾਰ
ਦੱਸਣਯੋਗ ਹੈ ਕਿ ਅਦਾਲਤ 'ਚ ਪੇਸ਼ੀ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਹ ਸਮਾਂ ਆਉਣ 'ਤੇ ਉਨ੍ਹਾਂ ਖ਼ਿਲਾਫ਼ ਇਹ ਸਾਜ਼ਿਸ਼ ਰਚਣ ਵਾਲਿਆਂ ਨੂੰ ਬੇਨਕਾਬ ਕਰਨਗੇ। ਉਨ੍ਹਾਂ ਕਿਹਾ ਸੀ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ ਹੈ ਅਤੇ ਸੂਬੇ ਦੇ ਲੋਕਾਂ ਲਈ ਲੜਾਈ ਲੜੀ ਹੈ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦੇ ਚੋਣਾਂ ਲੜਨ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਨਵਜੋਤ ਸਿੱਧੂ 'ਤੇ ਕੱਸਿਆ ਤੰਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ