ਅਹਿਮ ਖ਼ਬਰ : ਸੁਖਪਾਲ ਖਹਿਰਾ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਮੋਹਾਲੀ ਅਦਾਲਤ ਦਾ ਕੀਤਾ ਰੁਖ

01/25/2022 9:25:13 PM

ਮੋਹਾਲੀ/ਭੁਲੱਥ (ਪਰਦੀਪ, ਰਜਿੰਦਰ) : ਹਲਕਾ ਭੁਲੱਥ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣ ਸਬੰਧੀ ਉਨ੍ਹਾਂ ਦੇ ਵਕੀਲ ਵੱਲੋਂ ਮੋਹਾਲੀ ਦੀ ਸਪੈਸ਼ਲ ਕੋਰਟ ’ਚ ਅਰਜ਼ੀ ਦਾਇਰ ਕੀਤੀ ਗਈ। ਇਸ ਅਰਜ਼ੀ ਰਾਹੀਂ ਕਿਹਾ ਗਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਉਮੀਦਵਾਰ ਹਨ, ਜਿਨ੍ਹਾਂ ਨੇ ਭੁਲੱਥ ਵਿਖੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣੇ ਹਨ।

ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

ਉਸ ਲਈ ਅਸੀਂ ਅਦਾਲਤ ਨੂੰ ਅਪੀਲ ਕਰਦੇ ਹਾਂ ਕਿ ਸੁਖਪਾਲ ਸਿੰਘ ਖਹਿਰਾ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਜੇਲ੍ਹ ਤੋਂ ਭੁਲੱਥ ਵਿਖੇ ਲਿਜਾ ਕੇ ਉਨ੍ਹਾਂ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਜਾਣ। ਦੂਜੇ ਪਾਸੇ ਖਹਿਰਾ ਦੇ ਵਕੀਲ ਦੀ ਇਸ ਅਪੀਲ ’ਤੇ ਮੋਹਾਲੀ ਦੀ ਸਪੈਸ਼ਲ ਕੋਰਟ ਨੇ 27 ਜਨਵਰੀ ਤੱਕ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। 

ਇਹ ਵੀ ਪੜ੍ਹੋ : 'ਮਜੀਠੀਆ' ਦੀ ਗ੍ਰਿਫ਼ਤਾਰੀ ਲਈ ਰਣਨੀਤੀ ਬਣਾਉਣ 'ਚ ਜੁੱਟੀ SIT, ਅਧਿਕਾਰੀਆਂ ਦੀ ਬੁਲਾਈ ਗਈ ਬੈਠਕ
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ, ਜਿਸ ਦੀ 13 ਦਸੰਬਰ ਨੂੰ ਤੇ ਫਿਰ ਅਗਲੀ ਸੁਣਵਾਈ 21 ਦਸੰਬਰ, ਫਿਰ 19 ਜਨਵਰੀ ਨੂੰ ਸੀ। ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News