ਵੱਡੀ ਖ਼ਬਰ : ਜੇਲ੍ਹ 'ਚ ਬੰਦ 'ਸੁਖਪਾਲ ਖਹਿਰਾ' ਭਰ ਸਕਣਗੇ ਨਾਮਜ਼ਦਗੀ ਪੇਪਰ, ਅਦਾਲਤ ਨੇ ਦਿੱਤੀ ਇਜਾਜ਼ਤ

01/27/2022 5:28:13 PM

ਮੋਹਾਲੀ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਭੁਲੱਥ ਤੋਂ ਐਲਾਨੇ ਗਏ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ 31 ਜਨਵਰੀ ਨੂੰ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਲਈ ਇਜਾਜ਼ਤ ਦੇ ਦਿੱਤੀ ਗਈ ਹੈ। ਅਦਾਲਤ ਨੇ ਜੇਲ੍ਹ ਅਥਾਰਟੀ ਨੂੰ ਹੁਕਮ ਦਿੱਤੇ ਹਨ ਕਿ ਉਹ ਸੁਖਪਾਲ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕਰਨ। ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤੇ ਗਏ ਹਨ ਕਿ ਜੇਕਰ ਖਹਿਰਾ ਕਿਸੇ ਕਾਰਨ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਉਂਦੇ ਹਨ ਤਾਂ ਉਨ੍ਹਾਂ ਨੂੰ 1 ਫਰਵਰੀ ਨੂੰ ਨਾਮਜ਼ਦਗੀ ਦਾਖ਼ਲ ਕਰਨ ਲਈ ਲਿਜਾਇਆ ਜਾਵੇ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ

Koo App
ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ ਨਾਮਜ਼ਦਗੀ ਪੱਤਰ ਭਰਨ ਲਈ ਮੋਹਾਲੀ ਦੀ ਸਪੈਸ਼ਲ ਕੋਰਟ ਨੇ ਦਿੱਤੀ ਇਜਾਜ਼ਤ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਹਨ ਸੁਖਪਾਲ ਸਿੰਘ ਖਹਿਰਾ #ਮਿਸਨ2022 #RahulGandhi #SoniaGandhi #CharanjitSinghChanni #kcvenugopalmp #HarishChaudhary #suneljakhar #NavjotSinghSidhu #PunjabElections2022 #punjabcongressparty #HalkaMaur #mukulwasnik
View attached media content
- MLA. jagdav Singh kamalu (@jagdavSingh2649) 27 Jan 2022

ਸੁਖਪਾਲ ਖਹਿਰਾ ਵੱਲੋਂ ਮੋਹਾਲੀ ਦੀ ਅਦਾਲਤ 'ਚ ਅਰਜ਼ੀ ਦਾਖ਼ਲ ਕੀਤੀ ਗਈ ਸੀ ਕਿ ਉਹ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਨੂੰ ਭੁਲੱਥ ਤੋਂ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ਹਲਕਾ ਭੁਲੱਥ ਤੋਂ ਉਮੀਦਵਾਰ ਹਨ ਅਤੇ ਉਨ੍ਹਾਂ ਨੇ ਭੁਲੱਥ ਵਿਖੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣੇ ਹਨ। ਉਨ੍ਹਾਂ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਜੇਲ੍ਹ ਤੋਂ ਭੁਲੱਥ ਵਿਖੇ ਲਿਜਾ ਕੇ ਉਨ੍ਹਾਂ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਜਾਣ, ਜਿਸ ਤੋਂ ਬਾਅਦ ਵੀਰਵਾਰ ਨੂੰ ਅਦਾਲਤ ਵੱਲੋਂ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ।

ਇਹ ਵੀ ਪੜ੍ਹੋ : ਹੁਣ ਜਗਰਾਓਂ ਤੋਂ ਟਿਕਟ ਕੱਟੇ ਜਾਣ 'ਤੇ ਭੜਕੇ ਸਾਬਕਾ ਮੰਤਰੀ ਮਲਕੀਤ ਦਾਖਾ, CM ਚੰਨੀ ਖ਼ਿਲਾਫ਼ ਕੱਢੀ ਭੜਾਸ
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਅੰਦਰੂਨੀ ਇਲਾਕਿਆਂ 'ਚ ਉਤਰਨਗੀਆਂ ਫਲਾਇੰਗ ਸਕੁਆਇਡ ਟੀਮਾਂ

ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ, ਜਿਸ ਦੀ 13 ਦਸੰਬਰ ਨੂੰ ਤੇ ਫਿਰ ਅਗਲੀ ਸੁਣਵਾਈ 21 ਦਸੰਬਰ, ਫਿਰ 19 ਜਨਵਰੀ ਨੂੰ ਸੀ। ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita