ਸੰਮਨ ਜਾਰੀ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

Friday, Nov 03, 2017 - 03:40 PM (IST)

ਚੰਡੀਗੜ੍ਹ : ਨਸ਼ਾ ਤਸਕਰੀ ਦੇ ਮਾਮਲੇ 'ਚ ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਕਰਨ ਤੋਂ ਬਾਅਦ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਸੁਖਪਾਲ ਖਹਿਰਾ ਨੇ ਇਸ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਵਲੋਂ ਹਾਈਕੋਰਟ 'ਚ ਇਸ ਮਾਮਲੇ ਸਬੰਧੀ ਪਟੀਸ਼ਨ ਪਾਈ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋ ਸਕਦੀ ਹੈ।


Related News