'ਆਪ' ਆਗੂ ਸੁਖਪਾਲ ਖਹਿਰਾ ਨੇ ਡੋਪ ਟੈਸਟ ਨੂੰ ਦੱਸਿਆ 'ਭੇਡ ਚਾਲ' (ਵੀਡੀਓ)

07/09/2018 5:51:15 PM

ਜਲੰਧਰ (ਸੋਨੂੰ)— ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੋਪ ਟੈਸਟ ਦਾ ਲਿਆ ਗਿਆ ਫੈਸਲਾ ਮਹਿਜ਼ ਭੇਡ ਚਾਲ ਹੈ। ਸਿਰਫ ਨਸ਼ਿਆਂ ਦੇ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੈਪਟਨ ਵੱਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਹੀ ਡੋਪ ਟੈਸਟ 'ਤੇ ਅਸਹਿਮਤੀ ਜਤਾ ਰਹੇ ਹਨ। ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਖਹਿਰਾ ਨੇ ਕੈਪਟਨ ਸਰਕਾਰ ਨੂੰ ਗੰਭੀਰਤਾ ਨਾਲ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨਸ਼ਿਆਂ ਲਈ ਅਕਾਲੀ ਸਰਕਾਰ ਨੂੰ ਵੀ ਜ਼ਿੰਮੇਵਾਰ ਦੱਸਿਆ ਅਤੇ ਕਿਹਾ ਕਿ ਅਕਾਲੀ ਡਰ ਪੱਖੋਂ ਹੀ ਡੋਪ ਟੈਸਟ ਨਹੀਂ ਕਰਵਾ ਰਹੇ ਹਨ। ਸੁਖਪਾਲ ਖਹਿਰਾ ਜਲੰਧਰ ਕੈਂਟ 'ਚ ਨਸ਼ਿਆਂ ਨਾਲ ਹੋਈ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹੋਏ ਸਨ।


Related News