25 ਸਾਲ ਰਾਜ ਦੇ ਸੁਪਨੇ ਦੇਖਣ ਵਾਲਿਆਂ ਦਾ ਪੰਜਾਬ ''ਚ ਨਹੀਂ ਕੋਈ ਆਧਾਰ : ਖਹਿਰਾ (ਵੀਡੀਓ)

12/15/2017 7:06:06 PM

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਅਕਾਲੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਸੂਬੇ ਵਿਚ 25 ਸਾਲ ਤੱਕ ਰਾਜ ਕਰਨ ਦੇ ਸੁਪਨੇ ਦੇਖਣ ਵਾਲਿਆਂ ਦਾ ਪੰਜਾਬ 'ਚ ਕੋਈ ਵਜੂਦ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ ਆਗੂਆਂ ਨੂੰ ਮੌਕਾਪ੍ਰਸਤ ਦੱਸਦਿਆਂ ਕਿਹਾ ਕਿ ਅਜਿਹੇ ਵਰਕਰਾਂ ਦੀ 'ਆਪ' ਨੂੰ ਕੋਈ ਜ਼ਰੂਰਤ ਨਹੀਂ ਹੈ।  
ਸੁਖਪਾਲ ਖਹਿਰਾ ਨਗਰ-ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਸੁਖਬੀਰ ਬਾਦਲ 'ਤੇ ਹਮਲੇ ਕਰਦੇ ਹੋਏ ਕਿਹਾ ਕਿ 'ਆਪ' ਨੂੰ ਪੰਜਾਬ 'ਚ ਖਤਮ ਕਰਨ ਦੀ ਗੱਲ ਕਰਨ ਵਾਲੇ ਆਪ ਹੀ ਖਤਮ ਹੋ ਕੇ ਰਹਿ ਗਏ ਹਨ ਜਿਸ ਦੀ ਮਿਸਾਲ ਵਿਧਾਨ ਸਭਾ ਚੋਣਾਂ 'ਚ ਮਿਲ ਗਈ ਸੀ।


Related News