ਸੁਖਪਾਲ ਖਹਿਰਾ ਨੇ ਫਿਰ ਕੀਤੀ ਹਾਈਕੋਰਟ ’ਚ ਅਪੀਲ, ਕਿਹਾ- ਸਰਕਾਰ ਕਿਸੇ ਹੋਰ ਮਾਮਲੇ ’ਚ ਫਸਾ ਸਕਦੀ ਹੈ...

Friday, Oct 20, 2023 - 08:24 AM (IST)

ਚੰਡੀਗੜ੍ਹ(ਹਾਂਡਾ) – ਐੱਨ.ਡੀ.ਪੀ.ਐੱਸ. ਦੇ ਇਕ ਪੁਰਾਣੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਦੇ ਖਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਦਾ ਖਦਸ਼ਾ ਪ੍ਰਗਟਾਉਂਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਗੁਹਾਰ ਲਗਾਈ ਹੈ। ਖਹਿਰਾ ਨੇ ਪਟੀਸ਼ਨ ਦਾਖ਼ਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਸਰਕਾਰ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ ਵਿਚ ਨਾਮਜ਼ਦ ਕਰ ਸਕਦੀ ਹੈ। ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਪਹਿਲਾਂ ਉਨ੍ਹਾਂ ਨੂੰ ਐਡਵਾਂਸ ਨੋਟਿਸ ਦਿੱਤੇ ਜਾਣ ਦੀ ਮੰਗ ਕੀਤੀ ਹੈ। ਹਾਈਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ ਕਰਦਿਆਂ, ਇਸ ਨੂੰ ਚੀਫ਼ ਜਸਟਿਸ ਨੂੰ ਨਵੀਂ ਬੈਂਚ ਨਿਰਧਾਰਿਤ ਕਰਨ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਅਮਰੀਕਨ ਸਿੱਖ ਮੇਅਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਧਾਈ ਗਈ ਸੁਰੱਖਿਆ

ਸੁਖਪਾਲ ਖਹਿਰਾ ਵਲੋਂ ਦਾਖ਼ਲ ਕੀਤੀ ਗਈ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 2015 ਵਿਚ ਦਰਜ ਐੱਨ.ਡੀ.ਪੀ.ਐੱਸ. ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਪਟੀਸ਼ਨ ਹਾਈਕੋਰਟ ਵਿਚ ਵਿਚਾਰ ਅਧੀਨ ਹੈ। ਇਸ ’ਤੇ ਹਾਈਕੋਰਟ ਗ੍ਰਿਫ਼ਤਾਰੀ ’ਤੇ ਹੇਠਲੀ ਅਦਾਲਤ ਵਲੋਂ ਹਿਰਾਸਤ ਵਧਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਚੁੱਕੀ ਹੈ। ਉਨ੍ਹਾਂ ਨੂੰ ਖਦਸ਼ਾ ਹੈ ਕਿ ਜੇਕਰ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਮਿਲਦੀ ਹੈ ਤਾਂ ਉਨ੍ਹਾਂ ਨੂੰ ਕਿਸੇ ਹੋਰ ਝੂਠੇ ਮਾਮਲੇ ਵਿਚ ਫਸਾਇਆ ਜਾ ਸਕਦਾ ਹੈ। ਅਜਿਹੇ ਵਿਚ ਜੇਕਰ ਹੁਣ ਸਰਕਾਰ ਨੂੰ ਉਨ੍ਹਾਂ ਦੇ ਖਿਲਾਫ਼ ਕੋਈ ਵੀ ਕਾਰਵਾਈ ਹੋਵੇ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਨੂੰ 7 ਦਿਨ ਦਾ ਨੋਟਿਸ ਦਿੱਤਾ ਜਾਵੇ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਦਾ ਵੱਡਾ ਬਿਆਨ, ਹਮਾਸ ਦੇ ਸਮਰਥਕਾਂ ਨੂੰ ਅਮਰੀਕਾ 'ਚ ਨਹੀਂ ਮਿਲੇਗੀ ਐਂਟਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News