ਸੁਖਪਾਲ ਖਹਿਰਾ ਜਲਾਲਾਬਾਦ ਅਦਾਲਤ ''ਚ ਪੇਸ਼, ਫਿਰ ਭੇਜਿਆ ਪੁਲਸ ਰਿਮਾਂਡ ''ਤੇ

10/15/2023 12:06:22 AM

ਜਲਾਲਾਬਾਦ (ਟੀਨੂੰ, ਸੁਮਿਤ) : ਥਾਣਾ ਸਦਰ ਜਲਾਲਾਬਾਦ 'ਚ ਸਾਲ 2015 ਦੇ ਨਸ਼ਾ ਸਮੱਗਲਿੰਗ ਦੇ ਇਕ ਮਾਮਲੇ ’ਚ ਨਾਮਜ਼ਦ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੁਲਸ ਰਿਮਾਂਡ ’ਚ ਸ਼ਨੀਵਾਰ ਮਾਣਯੋਗ ਅਦਾਲਤ ਨੇ 2 ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ ਲਗਾਤਾਰ 2 ਵਾਰ 2-2 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਸੀ। ਬਾਅਦ ਦੁਪਹਿਰ ਕਰੀਬ 3 ਵਜੇ ਖਹਿਰਾ ਨੂੰ ਸਖਤ ਸੁਰੱਖਿਆ ਪ੍ਰਬੰਧਾਂ ’ਚ ਸਥਾਨਕ ਜੱਜ ਰਾਮਪਾਲ ਦੀ ਅਦਾਲਤ ’ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਚੁੱਕਿਆ ਮੁੱਖ ਮੰਤਰੀ ਮਾਨ 'ਤੇ ਸਵਾਲ

ਸਰਕਾਰੀ ਵਕੀਲ ਨੇ ਸਰਕਾਰ ਦਾ ਪੱਖ ਅਦਾਲਤ ’ਚ ਰੱਖਿਆ ਅਤੇ ਪੁਲਸ ਜਾਂਚ ’ਚ ਖਹਿਰਾ ਦਾ ਪਾਸਪੋਰਟ ਜ਼ਬਤ ਕਰਵਾਉਣ ਦੀ ਮੰਗ ਨੂੰ ਲੈ ਕੇ ਪੁਲਸ ਰਿਮਾਂਡ ਹੋਰ ਵਧਾਏ ਜਾਣ ਦੀ ਮੰਗ ਕੀਤੀ। ਬਚਾਅ ਪੱਖ ਵੱਲੋਂ ਸੀਨੀਅਰ ਵਕੀਲਾਂ ਨੇ ਖਹਿਰਾ ਦੇ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਪਾਸਪੋਰਟ ਦੀ ਕਾਪੀ ਜਾਂਚ ਏਜੰਸੀ ਅਤੇ ਪੁਲਸ ਨੂੰ ਪਹਿਲਾਂ ਹੀ ਜਮ੍ਹਾ ਦਿੱਤੀ ਗਈ ਹੈ। ਬਚਾਅ ਪੱਖ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਖਹਿਰਾ ਨੂੰ 2 ਦਿਨ ਦੇ ਪੁਲਸ ਰਿਮਾਂਡ ’ਚ ਭੇਜਣ ਦੇ ਹੁਕਮ ਜਾਰੀ ਕੀਤੇ, ਜਿਸ ਤੋਂ ਬਾਅਦ ਪੁਲਸ ਖਹਿਰਾ ਨੂੰ ਰਿਮਾਂਡ ’ਤੇ ਲੈ ਕੇ ਚਲੀ ਗਈ।

ਇਹ ਵੀ ਪੜ੍ਹੋ : CM ਮਾਨ ਦਾ ਅਹਿਮ ਐਲਾਨ- ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ

ਜ਼ਿਕਰਯੋਗ ਹੈ ਕਿ ਖਹਿਰਾ ਨੂੰ ਜਲਾਲਾਬਾਦ ਪੁਲਸ ਨੇ ਨਸ਼ਾ ਤਸਕਰੀ ਦੇ 8 ਸਾਲ ਪੁਰਾਣੇ ਮਾਮਲੇ 'ਚ ਬੀਤੇ ਦਿਨ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ 14 ਦਿਨ ਦੀ ਨਿਆਇਕ ਹਿਰਾਸਤ 'ਚ ਨਾਭਾ ਜੇਲ੍ਹ 'ਚ ਬੰਦ ਸਨ। ਫਾਜ਼ਿਲਕਾ ਪੁਲਸ ਪ੍ਰਸ਼ਾਸਨ ਨੇ ਉੱਚ ਅਧਿਕਾਰੀਆਂ ਦੀ ਮੌਜੂਦਗੀ 'ਚ ਖਹਿਰਾ ਨੂੰ ਸ਼ਨੀਵਾਰ ਦੁਬਾਰਾ ਜੱਜ ਰਾਮਪਾਲ ਦੀ ਅਦਾਲਤ 'ਚ ਪੇਸ਼ ਕੀਤਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh