ਸੁਖਪਾਲ ਖਹਿਰਾ ਨੇ 'ਆਪ' ਨੂੰ ਘੇਰਿਆ, ਮੋਹਾਲੀ ਰੋਡ ਟੈਂਡਰ 'ਚ 1000 ਕਰੋੜ ਦੇ ਘੁਟਾਲੇ ਦਾ ਲਾਇਆ ਇਲਜ਼ਾਮ
Sunday, Jan 18, 2026 - 02:14 PM (IST)
ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਉਸ ਵੇਲੇ ਨਵਾਂ ਭੂਚਾਲ ਆ ਗਿਆ ਜਦੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ ਹਨ। ਖਹਿਰਾ ਨੇ ਐਕਸ ਟਵੀਟ ਕਰਦਿਆਂ ਕਿਹਾ ਕਿ ਗਮਾਡਾ (GMADA) ਵੱਲੋਂ ਮੋਹਾਲੀ ਵਿੱਚ 83 ਕਿਲੋਮੀਟਰ ਸੜਕਾਂ ਦੀ 10 ਸਾਲਾਂ ਦੀ ਸਾਂਭ-ਸੰਭਾਲ ਲਈ 1000 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਹਾਦਸੇ ਮਗਰੋਂ ਸਕੂਲਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ
ਸੁਖਪਾਲ ਖਹਿਰਾ ਅਨੁਸਾਰ, ਇਸ ਪ੍ਰੋਜੈਕਟ ਤਹਿਤ ਹਰੇਕ ਕਿਲੋਮੀਟਰ ਦੀ ਸਾਂਭ-ਸੰਭਾਲ 'ਤੇ ਲਗਭਗ 10 ਕਰੋੜ ਰੁਪਏ ਦੀ ਲਾਗਤ ਆਵੇਗੀ, ਜੋ ਕਿ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਹ ਟੈਂਡਰ ਨਿਯਮਾਂ ਨੂੰ ਛਿੱਕੇ ਟੰਗ ਕੇ ਵਿਸ਼ੇਸ਼ ਤੌਰ 'ਤੇ ਦਿੱਲੀ ਦੀ ਇੱਕ ਕੰਪਨੀ ਨੂੰ ਫਾਇਦਾ ਪਹੁੰਚਾਉਣ ਲਈ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਖਹਿਰਾ ਨੇ ਇਹ ਵੀ ਕਿਹਾ ਕਿ ਇਹ ਸਭ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ। ਇਸ ਟੈਂਡਰ ਪ੍ਰਕਿਰਿਆ 'ਤੇ ਸਵਾਲ ਚੁੱਕਦਿਆਂ ਖਹਿਰਾ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੇ 383 ਸੜਕ ਠੇਕੇਦਾਰ ਮੁਸੀਬਤ ਵਿੱਚ ਪੈ ਗਏ ਹਨ। ਉਨ੍ਹਾਂ ਇਸ ਨੂੰ ਸਿਰਫ਼ ਪੱਖਪਾਤ ਅਤੇ ਭਾਈ-ਭਤੀਜਾਵਾਦ ਹੀ ਨਹੀਂ, ਸਗੋਂ ਬਾਹਰਲੇ ਲੋਕਾਂ ਦੁਆਰਾ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਸ਼ਰੇਆਮ ਲੁੱਟ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਕੱਲ੍ਹ ਪਵੇਗਾ ਮੀਂਹ
ਸੁਖਪਾਲ ਖਹਿਰਾ ਅਤੇ ਕਾਂਗਰਸ ਪਾਰਟੀ ਨੇ ਮੰਗ ਕੀਤੀ ਹੈ ਕਿ ਇਸ "ਵੱਡੇ ਘੁਟਾਲੇਬਾਜ਼ ਟੈਂਡਰ" ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੋਹਾਲੀ ਦੀਆਂ ਸੜਕਾਂ ਨੂੰ ਸਾਂਭ-ਸੰਭਾਲ ਦੀ ਲੋੜ ਹੈ, ਤਾਂ ਇਹ ਕੰਮ ਪੰਜਾਬ ਦੇ ਆਪਣੇ ਠੇਕੇਦਾਰਾਂ ਨੂੰ ਦਿੱਤੇ ਜਾਣੇ ਚਾਹੀਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
