ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਜਾਣੋ ਕੀ ਹੋਇਆ

Thursday, Oct 12, 2023 - 01:42 PM (IST)

ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਜਾਣੋ ਕੀ ਹੋਇਆ

ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਡਰੱਗਜ਼ ਮਾਮਲੇ 'ਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਹਾਈਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ 3 ਦਿਨਾਂ ਤੱਕ ਚੱਲਣ ਮਗਰੋਂ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕਰਕੇ ਉਨ੍ਹਾਂ 'ਤੇ ਹੋਈ ਕਾਰਵਾਈ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਸੀ। 

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ! Snapchat 'ਤੇ ਹੋਈਆਂ ਅਪਲੋਡ
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ਼ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ 'ਚ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ DGP ਗੌਰਵ ਯਾਦਵ ਹਾਈਕੋਰਟ 'ਚ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

ਪੁਲਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ. ਡੀ. ਪੀ. ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨੂੰ ਖਹਿਰਾ ਨੇ ਗੈਰ ਕਾਨੂੰਨੀ ਦੱਸਦਿਆਂ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News