ਬਰਗਾੜੀ ਮਾਮਲੇ 'ਤੇ ਖਹਿਰਾ ਧੜਾ ਸਖਤ, ਗਵਰਨਰ ਨਾਲ ਕਰਨਗੇ ਮੁਲਾਕਾਤ (ਵੀਡੀਓ)

08/10/2018 3:34:18 PM

ਚੰਡੀਗੜ੍ਹ : ਪਾਰਟੀ ਤੋਂ ਬਾਗੀ ਹੋਏ ਸੁਖਪਾਲ ਖਹਿਰਾ ਧੜੇ ਵਲੋਂ ਆਪਣੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਕੀਤੀ ਗਈ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਬਰਗਾੜੀ ਮਾਮਲੇ ਦੀ ਰਿਪੋਰਟ ਆਈ ਨੂੰ ਇਕ ਮਹੀਨੇ ਦਾ ਸਮਾਂ ਹੋ ਗਿਆ ਫਿਰ ਵੀ ਸਰਕਾਰ ਵਲੋਂ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕੀਤੀ ਗਈ। ਖਹਿਰਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਵਲੋਂ ਬਰਗਾੜੀ ਗੋਲੀ ਕਾਂਡ ਦੀ ਰਿਪੋਰਟ ਵੀ ਸਰਕਾਰ ਨੂੰ ਸੌਂਪ ਦਿੱਤੀ ਗਈ ਹੈ, ਜਿਸ ਵਿਚ 8-9 ਪੁਲਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ ਪਰ ਬਾਵਜੂਦ ਇਸ ਦੇ ਕੈਪਟਨ ਸਰਕਾਰ ਨੇ ਇਸ 'ਤੇ ਕਾਰਵਾਈ ਕਰਨ ਦੇ ਇਸ ਮਾਮਲੇ ਨੂੰ ਠੰਡੇ ਬਸਤੇ ਵਿਚ ਪਾਉਂਦੇ ਹੋਏ ਸੀ. ਬੀ. ਆਈ. ਨੂੰ ਸੌਂਪ ਦਿੱਤਾ। ਖਹਿਰਾ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਮੀਟਿੰਗ ਵਿਚ ਮੌਜੂਦ ਵਿਧਾਇਕਾਂ, ਵਾਲੰਟੀਅਰਾਂ ਤੇ ਹੋਰ ਮੈਂਬਰਾਂ ਦਾ ਵਫਦ ਗਵਰਨਰ ਨਾਲ ਮੁਲਾਕਾਤ ਕਰੇਗਾ। 
ਇਸ ਦੇ ਨਾਲ ਹੀ ਖਹਿਰਾ ਨੇ ਪਾਰਟੀ ਵਰਕਰਾਂ ਅਤੇ ਵਾਲੰਟੀਅਰਾਂ ਨੂੰ ਗੜ੍ਹਸ਼ੰਕਰ ਦੀ ਦਾਣਾ ਮੰਡੀ ਵਿਚ 11 ਅਗਸਤ 11 ਵਜੇ ਹੋਣ ਵਾਲੀ ਰੈਲੀ ਵਿਚ ਹੁੰਮ-ਹਮਾ ਕੇ ਪਹੁੰਚਣ ਦੀ ਅਪੀਲ ਵੀ ਕੀਤੀ।


Related News