ਸੁਖਪਾਲ ਖਹਿਰਾ ਬਣੇ ਵਿਰੋਧੀ ਧਿਰ ਦੇ ਨੇਤਾ, ਕਿਹਾ— 'ਕਾਂਗਰਸ ਅਤੇ ਅਕਾਲੀ ਦਲ ਨਾਲ ਹੋਵੇਗੀ ਡੱਟਵੀਂ ਲੜਾਈ'

07/20/2017 5:50:14 PM


ਚੰਡੀਗੜ੍ਹ— ਆਮ ਆਦਮੀ ਪਾਰਟੀ ਵਿਧਾਇਕ ਐੱਚ. ਐੱਸ. ਫੂਲਕਾ ਵੱਲੋਂ ਵਿਰੋਧੀ ਧਿਰ ਦੇ ਨੇਤਾ ਵਜੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦਾ ਨੇਤਾ ਐਲਾਨਿਆ ਗਿਆ ਹੈ। ਖਹਿਰਾ ਭੁਲੱਥ ਤੋਂ ਵਿਧਾਇਕ ਹਨ। ਦਿੱਲੀ ਵਿਚ ਆਪ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਫੂਲਕਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਖਹਿਰਾ ਦੇ ਨਾਂ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੂਲਕਾ ਨੇ ਦੱਸਿਆ ਕਿ ਇਹ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ। ਇਸ ਮੌਕੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦਾ ਕੰਮ ਸਰਕਾਰਾਂ ਦੇ ਕੰਨਾਂ ਤੱਕ 'ਜਾਗਦੇ-ਰਹੋ' ਦੇ ਹੋਕੇ ਪਹੁੰਚਾਉਣਾ ਹੁੰਦਾ ਹੈ ਅਤੇ ਖਹਿਰਾ ਇਹ ਕੰਮ ਪਹਿਲਾਂ ਵੀ ਬਾਖੂਬੀ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਫੂਲਕਾ ਸਲਾਹਕਾਰ ਦੇ ਤੌਰ 'ਤੇ ਪਾਰਟੀ ਨਾਲ ਜੁੜੇ ਰਹਿਣਗੇ। 
ਸੁਖਪਾਲ ਖਹਿਰਾ ਨੇ ਕੇਜਰੀਵਾਲ, ਭਗਵੰਤ ਮਾਨ, ਫੂਲਕਾ ਅਤੇ ਹੋਰ ਵਲੰਟੀਅਰਾਂ ਅਤੇ ਵਿਧਾਇਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ 2019 ਦੀਆਂ ਲੋਕਸਭਾ ਚੋਣਾਂ ਨੂੰ ਮੁੱਖ ਰੱਖ ਕੇ ਖੁਦ ਨੂੰ ਹੋਰ ਮਜ਼ਬੂਤ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਅਤੇ ਭਗਵੰਤ ਮਾਨ ਮਿਲ ਕੇ ਲੋਕਾਂ ਦੇ ਮਸਲੇ ਚੁੱਕਣਗੇ।


Related News