ਸੰਗਰੂਰ ਜ਼ਿਮਨੀ ਚੋਣ ’ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ’ਤੇ ਸੁਖਪਾਲ ਖਹਿਰਾ ਦਾ ਧਮਾਕੇਦਾਰ ਟਵੀਟ
Sunday, Jun 26, 2022 - 06:26 PM (IST)
ਸੰਗਰੂਰ : ਸੰਗਰੂਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ ਦੇ ਐਲਾਨ ’ਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਾਲਾਂਕਿ ਸੰਗਰੂਰ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ ਨਾਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਉਨ੍ਹਾਂ ਦੀ ਜ਼ਮਾਨਤ ਵੀ ਜ਼ਬਤ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ ਪਰ ਇਸ ਦੇ ਬਾਵਜੂਦ ਕਾਂਗਰਸੀ ਆਗੂ ਨੇ ਨਾ ਸਿਰਫ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ’ਤੇ ਖੁਸ਼ੀ ਜ਼ਾਹਰ ਕੀਤੀ ਹੈ ਸਗੋਂ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਵੀ ਵੱਡਾ ਹਮਲਾ ਬੋਲਿਆ ਹੈ। ਖਹਿਰਾ ਨੇ ਆਖਿਆ ਹੈ ਕਿ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੇ ਬਹਾਦਰ ਲੋਕਾਂ ਨੇ ਸਿੱਖਾਂ ਦੇ ਪ੍ਰਤੀਕ ‘ਕਿਰਪਾਨ’ ਅਤੇ ਬੋਕਰ (ਝਾੜੂ) ਵਿਚਲੇ ਫਰਕ ਨੂੰ ਸਮਝ ਲਿਆ ਹੈ।
ਇਹ ਵੀ ਪੜ੍ਹੋ : ਚੋਣ ਨਤੀਜਿਆਂ ’ਤੇ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਦਾ ਵੱਡਾ ਬਿਆਨ, ਰੇਗਿਸਤਾਨ ’ਚ ਖਿੜਿਆ ਭਾਜਪਾ ਦਾ ਕਮਲ
ਇਸ ਦੇ ਨਾਲ ਹੀ ਖਹਿਰਾ ਨੇ ਇਹ ਵੀ ਕਿਹਾ ਹੈ ਕਿ ਉਹ ਸੰਗਰੂਰ ਦੇ ਜਾਗਰੂਕ ਵੋਟਰਾਂ ਨੂੰ ਵਧਾਈ ਦਿੰਦੇ ਹਨ, ਜਿਨ੍ਹਾਂ ਨੇ ਨਕਲੀ ਕ੍ਰਾਂਤੀਕਾਰੀਆਂ ਦੀ ਮਹਿਜ਼ ਤਿੰਨ ਮਹੀਨਿਆਂ ਵਿਚ ਹੀ ਪਹਿਚਾਣ ਕਰ ਲਈ ਹੈ। ਇਸ ਬਦਲਾਅ ਲਈ ਸੰਗਰੂਰ ਦੇ ਵੋਟਰ ਵਧਾਈ ਦੇ ਹੱਕਦਾਰ ਹਨ। ਜੇਕਰ ਇਹ ਨਕਲੀ ਇਨਕਲਾਬੀ ਹੁਣ ਜਿੱਤ ਵੀ ਜਾਂਦੇ ਹਨ, ਫਿਰ ਵੀ ਸਾਢੇ ਚਾਰ ਲੱਖ ਵੋਟਰਾਂ ਦਾ ਭਰੋਸਾ ਗੁਆਉਣਾ ਸ਼ਰਮਨਾਕ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗ੍ਰਿਫ਼ਤਾਰ ਜਸਕਰਨ ਦੇ ਮਾਤਾ-ਪਿਤਾ ਆਏ ਸਾਹਮਣੇ, ਦਿੱਤਾ ਵੱਡਾ ਬਿਆਨ
ਕੀ ਹਨ ਹੁਣ ਤੱਕ ਦੇ ਚੋਣ ਨਤੀਜੇ
ਹੁਣ ਤੱਕ ਦੇ ਚੋਣ ਨਤੀਜਿਆਂ ਮੁਤਾਬਕ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਲਗਾਤਾਰ ਅੱਗੇ ਚੱਲ ਰਹੇ ਹਨ ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਦੂਜੇ ਨੰਬਰ ’ਤੇ ਹਨ। ਜੇਕਰ ਬਾਕੀ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਤੀਜੇ, ਭਾਜਪਾ ਚੌਥੇ ਅਤੇ ਅਕਾਲੀ ਦਲ ਪੰਜਵੇਂ ਨੰਬਰ ’ਤੇ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਦਾ ਵੱਡਾ ਦਾਅਵਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।