ਖਹਿਰਾ ਨੇ ਚੁੱਕੇ ਸਵਾਲ, ਕਿਹਾ ‘7 ਸਾਲ ’ਚ BJP ਦੇ ਕਿਸੇ ਆਗੂ ’ਤੇ ED, CBI, Income Tax ਨੇ ਨਹੀਂ ਕੀਤੀ ਕੋਈ ਜਾਂਚ’

11/24/2021 11:56:48 AM

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬੀਜੇਪੀ ’ਤੇ ਕਦੇ ਕੋਈ ਕਾਰਵਾਈ ਨਾ ਹੋਣ ਕਰਕੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ। ਸੁਖਪਾਲ ਖਹਿਰਾ ਨੇ ਫੇਸਬੁੱਕ ਪੇਜ਼ ’ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ‘ ਦੋਸਤੋ, BJP ਦੇ ਪਿਛਲੇ ਸੱਤ ਸਾਲ ਦੇ ਰਾਜ ਦੌਰਾਨ ਇੱਕ ਵੀ BJP ਦੇ ਆਗੂ ਜਾਂ ਮੰਤਰੀ ਖ਼ਿਲਾਫ਼ ਕਦੇ ED, CBI, Income Tax ਆਦਿ ਕਿਸੇ ਏਜੰਸੀ ਨੇ ਨਾ ਕੋਈ ਜਾਂਚ ਕੀਤੀ ਹੈ ਅਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਹੈ!’ 

ਪੜ੍ਹੋ ਇਹ ਵੀ ਖ਼ਬਰ ਵੱਡੀ ਖ਼ਬਰ: ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ

ਇਸ ਦੇ ਨਾਲ ਖਹਿਰਾ ਨੇ ਕਿਹਾ ਕਿ ‘ਇੱਥੋਂ ਹੀ ਸਾਬਤ ਹੋ ਜਾਂਦਾ ਹੈ ਕਿ ਵਿਰੋਧੀ ਧਿਰਾਂ ਦੇ ਆਗੂਆਂ ਦੇ ਖ਼ਿਲਾਫ਼ ਜੋ ਕੁਝ ਵੀ ਇਹ ਏਜੰਸੀਆਂ ਕਰ ਰਹੀਆਂ ਹਨ, ਉਹ ਸਿਆਸੀ ਬਦਲਾਖੋਰੀ ਦੀ ਕਾਰਵਾਈ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਇਸੇ ਸਾਜਿਸ਼ ਦੇ ਤਹਿਤ ਮੇਰੇ ਖ਼ਿਲਾਫ਼ ਵੀ ਮਨਘੜਤ ਅਤੇ ਬੇਬੁਨਿਆਦ ਇਲਜ਼ਾਮ ਲਗਾਕੇ ਮੈਨੂੰ PMLA ਵਰਗੇ ਕਾਲੇ ਕਾਨੂੰਨ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਇਨ੍ਹਾਂ ਵਧੀਕੀਆਂ ਨੇ ਮੇਰਾ ਹੌਸਲਾ ਹੋਰ ਬੁਲੰਦ ਕੀਤਾ ਹੈ। ਮੈਂ ਬੇਖੋਫ ਹੋ ਕੇ ਪਹਿਲਾਂ ਤੋਂ ਵੀ ਜ਼ਿਆਦਾ ਬੇਬਾਕ ਢੰਗ ਨਾਲ ਸੱਚ ਅਤੇ ਇਨਸਾਫ ਦੀ ਅਵਾਜ਼ ਬੁਲੰਦ ਕਰਾਂਗਾ, ਕਿਉਂਕਿ ਸੱਚ ਨੂੰ ਦਬਾਇਆ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ। ਆਖਿਰ ਸੱਚ ਦੀ ਹੀ ਜਿੱਤ ਹੋਵੇਗੀ’।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ 11 ਨਵੰਬਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਕਾਰਨ ਉਹ 7 ਦਿਨ ਦੇ ਰਿਮਾਂਡ 'ਤੇ ਸਨ। ਖਹਿਰਾ ਨੇ ਰਿਮਾਂਡ ਦੌਰਾਨ ਚੰਡੀਗੜ੍ਹ ਪੁਲਸ 'ਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਦੋਸ਼ ਲਾਏ ਸਨ ਅਤੇ ਭੁੱਖ ਹੜਤਾਲ ਵੀ ਕੀਤੀ ਸੀ। ਵਿਸ਼ੇਸ਼ ਅਦਾਲਤ ਵਿੱਚ ਪੇਸ਼ੀ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਸ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਮਾਮਲੇ ਵਿੱਚ ਕੁੱਝ ਕਾਂਗਰਸੀਆਂ 'ਤੇ ਉਨ੍ਹਾਂ ਨੂੰ ਫਸਾਉਣ ਦੇ ਦੋਸ਼ ਵੀ ਲਾਏ ਸਨ।  

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

rajwinder kaur

This news is Content Editor rajwinder kaur