ਨਰਸ ਮਾਮਲੇ 'ਤੇ ਬੋਲੇ ਖਹਿਰਾ, ਕਿਹਾ ਬੇਦਰਦ ਕੈਪਟਨ ਸਰਕਾਰ ਹਰ ਵਾਅਦੇ ਤੋਂ ਮੁੱਕਰੀ

Friday, Mar 01, 2019 - 05:20 PM (IST)

ਨਰਸ ਮਾਮਲੇ 'ਤੇ ਬੋਲੇ ਖਹਿਰਾ, ਕਿਹਾ ਬੇਦਰਦ ਕੈਪਟਨ ਸਰਕਾਰ ਹਰ ਵਾਅਦੇ ਤੋਂ ਮੁੱਕਰੀ

ਪਟਿਆਲਾ (ਇੰਦਰਜੀਤ ਬਖਸ਼ੀ) : ਪੱਕੇ ਕਰਨ ਦੀ ਮੰਗ ਨੂੰ ਲੈ ਕੇ ਰਜਿੰਦਰਾ ਹਸਪਤਾਲ ਦੀ ਛੱਤ ਤੋਂ ਛਾਲ ਮਾਰਨ ਵਾਲੀਆਂ ਨਰਸਾਂ ਕਰਮਜੀਤ ਕੌਰ ਔਲਖ ਤੇ ਬਲਜੀਤ ਕੌਰ ਖ਼ਾਲਸਾ ਦਾ ਹਾਲ ਜਾਨਣ ਲਈ ਸ਼ੁੱਕਰਵਾਰ ਨੂੰ ਸੁਖਪਾਲ ਖਹਿਰਾ ਰਾਜਿੰਦਰ ਹਸਪਤਾਲ ਪੁੱਜੇ। ਇਸ ਦੌਰਾਨ ਜਿੱਥੇ ਸੁਖਪਾਲ ਖਹਿਰਾ ਨੇ ਨਰਸਾਂ ਨਾਲ ਦੁੱਖ ਸਾਂਝਾ ਕੀਤਾ, ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਲੰਮੇ ਹੱਥੀਂ ਲੈਂਦੇ ਵੱਡੇ ਸ਼ਬਦੀ ਹਮਲੇ ਕੀਤੇ। ਪੰਜਾਬ ਸਰਕਾਰ ਨੂੰ ਬੇਦਰਦ ਦੱਸਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ ਕਿ ਮੁਲਾਜ਼ਮਾਂ ਨੂੰ ਦੋ ਵੇਲੇ ਦੀ ਰੋਟੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਨਣ 'ਤੇ ਹਰ ਮੰਗ ਨੂੰ ਪੂਰਾ ਕੀਤਾ ਜਾਵੇਗਾ ਪਰ ਅੱਜ ਕੈਪਟਨ ਹਰ ਵਾਅਦੇ ਤੋਂ ਮੁਨਕਰ ਹੋ ਗਏ ਹਨ। ਖਹਿਰਾ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਹਰ ਵਰਗ ਸੰਘਰਸ਼ ਕਰ ਰਿਹਾ ਹੈ, ਆਪਣਾ ਮੰਗਾਂ ਲਈ ਬਿਲਡਿੰਗਾਂ, ਟੈਂਕੀਆਂ ਅਤੇ ਸੜਕਾਂ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਬਾਰਡਰ 'ਤੇ ਜਾ ਕੇ ਘੁੰਮ ਰਹੇ ਹਨ, ਬਾਵਜੂਦ ਇਸ ਦੇ ਕਿ ਉਨ੍ਹਾਂ ਦਾ ਬਾਰਡਰ 'ਤੇ ਕੋਈ ਕੰਮ ਨਹੀਂ ਹੈ। 
ਅੱਗੇ ਬੋਲਦੇ ਹੋਏ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ 22-23 ਦਿਨ ਤੋਂ ਨਰਸਾਂ ਛੱਤ 'ਤੇ ਚੜ੍ਹ ਕੇ ਸੰਘਰਸ਼ ਕਰ ਰਹੀਆਂ ਸਨ ਪਰ ਬਾਵੂਜਦ ਇਸ ਦੇ ਕਿਸੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਸੀ ਕਿ ਉਹ ਖੁਦ ਆ ਕੇ ਨਰਸਾਂ ਨਾਲ ਗੱਲਬਾਤ ਕਰਦੇ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੰਦੇ।


author

Gurdeep Singh

Content Editor

Related News