ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ!

Wednesday, Aug 13, 2025 - 11:19 AM (IST)

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ!

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ 'ਚ ਪਟੀਸ਼ਨ ਪਾਈ ਸੀ, ਜਿਸ 'ਤੇ ਅਦਾਲਤ ਵਲੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ

ਇਸ ਲਈ ਹੁਣ ਨਸ਼ਾ ਤਸਕਰੀ ਦੇ ਮਾਮਲੇ 'ਚ ਸੁਖਪਾਲ ਖਹਿਰਾ ਕਦੇ ਵੀ ਗ੍ਰਿਫ਼ਤਾਰ ਹੋ ਸਕਦੇ ਹਨ। ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਸੁਖਪਾਲ ਖਹਿਰਾ ਦੇ ਨਜ਼ਦੀਕੀ ਪੀ. ਐੱਸ. ਓ. ਜੋਗਾ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਕਿ ਭੱਜਣ ਦੀ ਫ਼ਿਰਾਕ 'ਚ ਸੀ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਦੇ ਹੋਸਟਲ 'ਚ 60 ਲੱਖ ਦਾ ਘਪਲਾ, ਸਾਬਕਾ ਮੁਲਾਜ਼ਮ ਦੇ ਖ਼ਾਤੇ 'ਚ ਟਰਾਂਸਫਰ ਹੋਏ ਪੈਸੇ

ਹੁਣ ਹਾਈਕੋਰਟ ਵਲੋਂ ਅਗਾਊਂ ਜ਼ਮਾਨਤ ਨਾ ਮਿਲਣ ਕਾਰਨ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦਾ ਰਾਹ ਸਾਫ਼ ਹੋ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News