ਸੰਮਨ ਜਾਰੀ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਇਕ ਹੋਰ ਝਟਕਾ, ਵੱਧ ਸਕਦੀਆਂ ਹਨ ਮੁਸ਼ਕਲਾਂ

11/03/2017 4:39:04 PM

ਚੰਡੀਗੜ੍ਹ : ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਖਿਲਾਫ ਪਾਰਟੀ ਦੇ ਆਗੂਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ ਦੇ ਜਨਰਲ ਸੈਕਟਰੀ ਭੁਪਿੰਦਰ ਸਿੰਘ ਗੋਰਾ ਨੇ ਖਹਿਰਾ ਦੇ ਅਸਤੀਫੇ ਦੀ ਮੰਗ ਕੀਤੀ ਹੈ। ਗੋਰਾ ਨੇ ਦੱਸਿਆ ਕਿ ਬੀਤੇ ਦਿਨੀਂ ਪਾਰਟੀ ਦੇ ਲਗਭਗ 15 ਵਿਧਾਇਕਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਇਨ੍ਹਾਂ ਵਿਚ ਜ਼ਿਆਦਾਤਰ ਇਸ ਹੱਕ ਵਿਚ ਸਨ ਕਿ ਖਹਿਰਾ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖਹਿਰਾ 'ਤੇ ਆਪਣਾ ਫੈਸਲਾ ਸੁਣਾ ਸਕਦੇ ਹਨ।
ਦੱਸਣਯੋਗ ਹੈ ਕਿ ਫਾਜ਼ਿਲਕਾ ਦੇ ਅਦਾਲਤ ਵਲੋਂ ਇਕ ਪੁਰਾਣੇ ਮਾਮਲੇ ਵਿਚ ਖਹਿਰਾ ਸਮੇਤ ਲਗਭਗ 8 ਲੋਕਾਂ ਦੇ ਸੰਮਨ ਜਾਰੀ ਕੀਤੇ ਗਏ ਹਨ। ਸੁਖਪਾਲ ਖਹਿਰਾ ਜੇਕਰ 30 ਨਵੰਬਰ ਤੋਂ ਪਹਿਲਾਂ ਜ਼ਮਾਨਤ ਨਹੀਂ ਕਰਵਾਉਂਦੇ ਹਨ ਤਾਂ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨਾ ਪਵੇਗਾ। ਵਿਰੋਧੀ ਧਿਰਾਂ ਵਲੋਂ ਖਹਿਰਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।


Related News