ਰਣਜੀਤ ਸਿੰਘ ਪੁਲਸ ਐਨਕਾਊਂਟਰ ਦੀ ਹੋਵੇ CBI ਜਾਂਚ : ਸੁਖਪਾਲ ਖਹਿਰਾ
Thursday, Mar 05, 2026 - 02:04 PM (IST)
ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੁਲਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਏ ਗਏ ਸਵੈ-ਨੋਟਿਸ (Suo-Moto cognizance) ਦਾ ਸਵਾਗਤ ਕੀਤਾ ਹੈ। ਇਸ ਮਾਮਲੇ ਵਿੱਚ ਮਾਣਯੋਗ ਅਦਾਲਤ ਨੇ ਪੰਜਾਬ ਪੁਲਸ ਦੇ ਡੀ. ਜੀ. ਪੀ. ਨੂੰ ਅੱਜ ਹੀ ਤਲਬ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

ਸੁਖਪਾਲ ਖਹਿਰਾ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਪੁਲਸ ਵੱਲੋਂ ਘੜੀ ਗਈ ਇਹ 42ਵੀਂ ਫਰਜ਼ੀ ਮੁਕਾਬਲੇ ਦੀ ਕਹਾਣੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਹਾਈਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਸੀ. ਬੀ. ਆਈ. ਜਾਂਚ ਦੀ ਮੰਗ ਕਰਦੀ ਹੈ। ਸੁਖਪਾਲ ਸਿੰਘ ਖਹਿਰਾ ਨੇ ਅੱਗੇ ਕਿਹਾ ਕਿ ਇਸ ਜਾਂਚ ਰਾਹੀਂ ਉਨ੍ਹਾਂ ਸਾਰੇ ਦੋਸ਼ੀ ਪੁਲਸ ਅਧਿਕਾਰੀਆਂ ਅਤੇ ਸ਼ਕਤੀਸ਼ਾਲੀ ਸਿਆਸਤਦਾਨਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਜੋ ਲੋਕਾਂ ਨੂੰ ਬੇਰਹਿਮੀ ਨਾਲ ਮਾਰਨ ਦੇ ਅਜਿਹੇ ਗੈਰ-ਕਾਨੂੰਨੀ ਹੁਕਮ ਦੇਣ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ: ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
