ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
Tuesday, Mar 24, 2026 - 11:47 AM (IST)
ਚੰਡੀਗੜ੍ਹ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲਾਲਜੀਤ ਸਿੰਘ ਭੁੱਲਰ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਮੁੱਚੀ ਕਾਂਗਰਸ ਪਾਰਟੀ ਵੱਲੋਂ ਇਸ ਡੋਪ ਟੈਸਟ ਦਾ ਨਤੀਜਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਨਤਕ ਕਰਨ ਦੀ ਵੀ ਮੰਗ ਰੱਖੀ ਹੈ।
We @INCIndia demand #DopeTest of @AamAadmiParty arrested leader Laljit Bhullar and the result should be shared in public domain as part of so called #YudhNasheVirudh campaign ! @INCPunjab pic.twitter.com/aCvWL8PoIH
— Sukhpal Singh Khaira (@SukhpalKhaira) March 24, 2026
ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਕਿ, "ਅਸੀਂ ਆਮ ਆਦਮੀ ਪਾਰਟੀ ਦੇ ਗ੍ਰਿਫ਼ਤਾਰ ਕੀਤੇ ਗਏ ਲੀਡਰ ਲਾਲਜੀਤ ਸਿੰਘ ਭੁੱਲਰ ਦਾ ਡੋਪ ਟੈਸਟ ਕਰਵਾਉਣ ਅਤੇ ਇਸ ਦਾ ਨਤੀਜਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਨਤਕ ਕਰਨ ਦੀ ਮੰਗ ਕਰਦੇ ਹਾਂ।"
ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਤੇ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ 'ਆਪ' ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿਚ ਪੀੜਤ ਪਰਿਵਾਰ ਤੇ ਵਿਰੋਧੀ ਧਿਰਾਂ ਦੀ ਜੱਦੋ-ਜਹਿਦ ਮਗਰੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਬੀਤੇ ਦਿਨੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਣ ਸੁਖਪਾਲ ਸਿੰਘ ਖਹਿਰਾ ਨੇ ਲਾਲਜੀਤ ਭੁੱਲਰ ਦੇ ਡੋਪ ਟੈਸਟ ਦੀ ਮੰਗ ਕੀਤੀ ਹੈ।
