ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜਾਣੋ ਜ਼ਮਾਨਤ ਅਰਜ਼ੀ ''ਤੇ ਸੁਣਵਾਈ ਦੌਰਾਨ ਕੀ ਹੋਇਆ

11/17/2023 6:56:22 PM

ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੁਖਪਾਲ ਖਹਿਰਾ ਨੂੰ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਇਸ ਮਾਮਲੇ ਸਬੰਧੀ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ : ਕੁੜੀ ਦੇ ਹੱਥਾਂ 'ਤੇ ਲੱਗੀ ਰਹਿ ਗਈ ਮਹਿੰਦੀ, ਅੱਜ ਸੀ ਵਿਆਹ, ਮੇਲ ਵਾਲੇ ਦਿਨ ਲਾੜੇ ਦੀ ਕਰਤੂਤ ਨੇ ਉਡਾ ਦਿੱਤੇ ਹੋਸ਼

ਅੱਜ ਸੁਣਵਾਈ ਦੌਰਾਨ ਦੋਹਾਂ ਧਿਰਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : RTA ਦਫ਼ਤਰ 'ਚ ਕੰਮ ਕਰਾਉਣ ਵਾਲੇ ਲੋਕਾਂ ਨੂੰ ਵੱਡੀ ਰਾਹਤ, ਵਾਰ-ਵਾਰ ਨਹੀਂ ਮਾਰਨੇ ਪੈ ਰਹੇ ਗੇੜੇ

ਸੁਖਪਾਲ ਸਿੰਘ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ 4 ਸਤੰਬਰ ਨੂੰ ਕੀਤਾ ਗਿਆ ਸੀ ਅਤੇ 24 ਦਿਨ ਦੀ ਮਿਹਨਤ ਤੋਂ ਬਾਅਦ ਐੱਸ. ਆਈ. ਟੀ. ਟੀਮ ਵੱਲੋਂ ਉਨ੍ਹਾਂ ਨੂੰ 28 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News