ਸੁਖਪਾਲ ਖਹਿਰਾ ਨੇ ਕਿਸਾਨੀ ਦੇ ਮੁੱਦਿਆਂ ਨੂੰ ਲੈ ਕੇ ਘੇਰੀ ਕੇਂਦਰ ਸਰਕਾਰ, ਆਖੀਆਂ ਇਹ ਗੱਲਾਂ (ਵੀਡੀਓ)

Saturday, Jul 16, 2022 - 01:35 PM (IST)

ਸੁਖਪਾਲ ਖਹਿਰਾ ਨੇ ਕਿਸਾਨੀ ਦੇ ਮੁੱਦਿਆਂ ਨੂੰ ਲੈ ਕੇ ਘੇਰੀ ਕੇਂਦਰ ਸਰਕਾਰ, ਆਖੀਆਂ ਇਹ ਗੱਲਾਂ (ਵੀਡੀਓ)

ਨਵੀਂ ਦਿੱਲੀ - ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਅੱਜ ਕਿਸਾਨੀ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਏ। ਪਾਰਟੀ ਹੈੱਡਕੁਆਰਟਰ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਤਰੱਕੀ ਲਈ ਤੁਰੰਤ ਸਾਰੀਆਂ ਫ਼ਸਲਾਂ ’ਤੇ ਐੱਮ.ਐੱਸ.ਸੀ. ਦੀ ਸਹੂਲਤ ਦੇਣੀ ਚਾਹੀਦੀ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਸੁਖਪਾਲ ਖਹਿਰਾ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਪੰਜਾਬ ਦੇ ਕਿਸਾਨਾਂ ਦੀ ਹਾਲਤ ਬਹੁਤ ਤਰਸਯੋਗ ਹੋ ਗਈ ਹੈ। ਭਾਰਤ ’ਚ ਕਿਸਾਨਾਂ ਦੀ ਆਰਥਿਕ ਸਥਿਤੀ ਲਗਾਤਾਰ ਹੇਠਾਂ ਡਿੱਗਦੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਸਿਰ ’ਤੇ ਇਸ ਸਮੇਂ ਇਕ ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਕਰਜ਼ਿਆਂ ਦੇ ਕਾਰਨ ਹੀ ਬਹੁਤ ਸਾਰੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਪਾਰਟੀ ਦੇਸ਼ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਦਿਵਾਉਣ ਲਈ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਤੇ ਕੇਂਦਰ ਸਰਕਾਰ 'ਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਪਹਿਲ ਦੇਣ ਲਈ ਸਰਕਾਰ 'ਤੇ ਦਬਾਅ ਬਣਾਉਣ ਲਈ ਲਗਾਤਾਰ ਸੰਘਰਸ਼ ਕਰੇਗੀ।

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

ਸੁਖਪਾਲ ਖਹਿਰਾ ਨੇ ਕਿਹਾ ਕਿ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਮਹਾਰਾਸ਼ਟਰ, ਕਰਨਾਟਕ ਆਦਿ ਕਈ ਰਾਜਾਂ ਵਿੱਚ ਕਿਸਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਇਸ ਦੌਰਾਨ ਜੇਕਰ ਸਾਲ 2000 ਤੋਂ 2015 ਤੱਕ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਸਾਲਾਂ ’ਚ 4.5 ਲੱਖ ਕਿਸਾਨ ਅਤੇ ਖੇਤ ਮਜ਼ਦੂਰ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੰਗੀ ਦੀ ਫ਼ਸਲ ਖ਼ਰੀਦਣ ’ਤੇ ਬਜਟ ਤਿਆਰ ਕਰਨ ਦੀ ਗੱਲ ਕਹੀ ਸੀ। ਪੰਜਾਬ ਦੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਵੱਲ ਕਿਸੇ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।  

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

ਦੱਸ ਦੇਈਏ ਕਿ ਬੀਤੇ ਦਿਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਹਾਈਕਮਾਂਡ ਦੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸੁਖਪਾਲ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਸੀ।


 


author

rajwinder kaur

Content Editor

Related News